September 22, 2026, 12:06 pm
----------- Advertisement -----------
HomeNewsBreaking NewsSidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

Published on

----------- Advertisement -----------

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’ (Ghostface Killah) ਅੱਜ ਅਧਿਕਾਰਤ ਤੌਰ ’ਤੇ ਰਿਲੀਜ਼ ਹੋ ਗਿਆ ਹੈ। ਇਹ ਗੀਤ ਸੋਮਵਾਰ ਸ਼ਾਮ 5:50 ਵਜੇ ਦੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ ਅਪਲੋਡ ਕੀਤਾ ਗਿਆ।

ਇਸ ਗੀਤ ਦੀ ਅਧਿਕਾਰਤ ਵੀਡੀਓ ਨੂੰ ਰਿਲੀਜ਼ ਹੋਣ ਤੋਂ 6 ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼ ਮਿਲੇ, 3.77 ਲੱਖ ਜਣਿਆਂ ਨੇ ਲਾਈਕ ਕੀਤਾ ਹੈ ਤੇ 89,321 ਤੋਂ ਵੱਧ ਕੁਮੈਂਟ ਆਏ।

ਇਸ ਗੀਤ ਨੂੰ ਯੂਟਿਊਬ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੀਤ ਦੇ ਵੀਡੀਓ ਰਿਲੀਜ਼ ਹੋਣ ਤੋਂ ਪੰਜ ਘੰਟਿਆਂ ਵਿੱਚ 16.51 ਲੱਖ ਤੋਂ ਵੱਧ ਵਿਊਜ਼ ਮਿਲੇ।  ਇਸ ਤੋਂ ਇਲਾਵਾ ਵੀਡੀਓ ਨੂੰ 3.64 ਲੱਖ ਤੋਂ ਵੱਧ ਲਾਈਕ ਕੀਤਾ ।

ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ ਜਾਰੀ ਕੀਤੀ ਗਈ ਇਸ ਵੀਡੀਓ ਦੇ ਪਹਿਲੇ ਪੰਜ ਘੰਟਿਆਂ ਵਿਚ 87 ਹਜ਼ਾਰ ਤੋਂ ਵੱਧ ਕੁਮੈਂਟ ਵੀ ਆ ਚੁੱਕੇ ਸਨ।

ਜਾਣਕਾਰੀ ਅਨੁਸਾਰ ਗੀਤ ਰਿਲੀਜ਼ ਹੁੰਦਿਆਂ ਹੀ ਯੂਟਿਊਬ ’ਤੇ ਛਾ ਗਿਆ। ਰਿਲੀਜ਼ ਹੋਣ ਦੇ ਮਹਿਜ਼ ਇਕ ਘੰਟੇ ਦੇ ਅੰਦਰ ਹੀ ਇਸ ਗੀਤ ਨੂੰ 3 ਲੱਖ 31 ਹਜ਼ਾਰ ਤੋਂ ਵੱਧ (331K+) ਵਿਊਜ਼ ਮਿਲ ਚੁੱਕੇ ਸਨ ਅਤੇ 1.28 ਲੱਖ ਤੋਂ ਵੱਧ ਲੋਕਾਂ ਨੇ ਇਸ ਨੂੰ ਲਾਈਕ ਕੀਤਾ।

ਇਸ ਗੀਤ ਦੇ ਬੋਲ ਖ਼ੁਦ ਸਿੱਧੂ ਮੂਸੇਵਾਲਾ ਵੱਲੋਂ ਲਿਖੇ ਅਤੇ ਕੰਪੋਜ਼ ਕੀਤੇ ਗਏ ਹਨ, ਜਦਕਿ ਇਸ ਦਾ ਸੰਗੀਤ ਮਿਊਜ਼ਿਕ ਪ੍ਰੋਡਿਊਸਰ ‘ਮਰਸੀ’ (Mxrci) ਨੇ ਤਿਆਰ ਕੀਤਾ ਹੈ। ਗੀਤ ਦੇ ਵੀਡੀਓ ਵਿਜ਼ੂਅਲਜ਼ ਨਵਕਰਨ ਬਰਾੜ ਵੱਲੋਂ ਤਿਆਰ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਵੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਉਨ੍ਹਾਂ ਦੇ ਗੀਤਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਦਾ ਹੈ। ਇਸ ਨਵੇਂ ਗੀਤ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਯੂਟਿਊਬ ਉੱਤੇ ਇਸ ਦੇ ਵਿਊਜ਼ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ।

ਜਾਣਕਾਰੀ ਅਨੁਸਾਰ ‘Ghostface Killah’ ਨਾਮ ਸਿੱਧੂ ਮੂਸੇਵਾਲਾ ਦੇ ਸੰਗੀਤ ਨਾਲ ਪਹਿਲਾਂ ਵੀ ਜੁੜ ਚੁੱਕਾ ਹੈ। ਸਾਲ 2024 ਵਿੱਚ ਸਟੀਫਲੌਨ ਡੌਨ ਨਾਲ ਰਿਲੀਜ਼ ਹੋਏ ਗੀਤ ‘ਡਿਲੇਮਾ’ ਵਿੱਚ ਸਿੱਧੂ ਮੂਸੇਵਾਲਾ ਨੇ ਆਪਣੀਆਂ ਲਾਈਨਾਂ ਦੌਰਾਨ ਅਮਰੀਕੀ ਰੈਪਰ ਗੋਸਟਫੇਸ ਕਿਲਾ ਅਤੇ ਉਸ ਦੇ ਹਿਪ-ਹੌਪ ਗਰੁੱਪ ਵੂ-ਟੈਂਗ ਕਲੈਨ ਦਾ ਜ਼ਿਕਰ ਕੀਤਾ ਸੀ। ਇਸ ਗੀਤ ਵਿੱਚ ਸਿੱਧੂ ਦੀ ਇਹ ਲਾਈਨ ਵੀ ਸੀ, ਜਿਸ ਵਿੱਚ ਉਸ ਨੇ ਖ਼ੁਦ ਦੀ ਤੁਲਨਾ ਵੂ-ਟੈਂਗ ਕਲੈਨ ਦੇ ਮੈਂਬਰ ਨਾਲ ਕੀਤੀ ਸੀ। ਇਸ ਤਰ੍ਹਾਂ ‘ਗੋਸਟਫੇਸ ਕਿੱਲਾ’ ਨਾਮ ਸਿੱਧੂ ਦੀ ਪੁਰਾਣੀ ਰਚਨਾ ਵਿੱਚ ਵੀ ਸਾਹਮਣੇ ਆ ਚੁੱਕਾ ਹੈ ਅਤੇ ਹੁਣ ਉਸੇ ਨਾਮ ਨਾਲ ਨਵਾਂ ਗੀਤ ਰਿਲੀਜ਼ ਹੋਣ ਕਾਰਨ ਪ੍ਰਸ਼ੰਸਕਾਂ ਦੀ ਦਿਲਚਸਪੀ ਹੋਰ ਵਧੀ ਹੈ।

ਇਸ ਤੋਂ ਇਲਾਵਾ, ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਵੀ ਉਨ੍ਹਾਂ ਦੀ ਆਵਾਜ਼ ਵਾਲੇ ਗੀਤ ਲਗਾਤਾਰ ਰਿਲੀਜ਼ ਹੁੰਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ‘ਡ੍ਰਿੱਪੀ’ ਸਮੇਤ ਕਈ ਪੋਸਟਹਿਊਮਸ ਗੀਤਾਂ ਨੇ ਸੰਗੀਤ ਪਲੇਟਫਾਰਮਾਂ ’ਤੇ ਵੱਡੀ ਗਿਣਤੀ ਵਿੱਚ ਸਰੋਤੇ ਬਣਾਏ ਹਨ। ‘ਡ੍ਰਿੱਪੀ’ ਵਿੱਚ ਸਿੱਧੂ ਮੂਸੇਵਾਲਾ ਨਾਲ ਐੱਮਐਕਸਆਰਸੀਆਈ ਅਤੇ ਏਆਰ ਪੈਸਲੇ ਦੀ ਸਾਂਝ ਸੀ।

Ghostface Killah ਅਮਰੀਕੀ ਹਿਪ-ਹੌਪ ਗਰੁੱਪ Wu-Tang Clan ਦਾ ਮੈਂਬਰ ਹੈ ਅਤੇ ਉਸ ਦੀ 1996 ਦੀ ਪਹਿਲੀ ਸੋਲੋ ਐਲਬਮ Ironman ਨੂੰ ਹਿਪ-ਹੌਪ ਦੀ ਮਹੱਤਵਪੂਰਨ ਰਿਲੀਜ਼ਾਂ ਵਿੱਚ ਗਿਣਿਆ ਜਾਂਦਾ ਹੈ। 2026 ਵਿੱਚ ਇਸ ਐਲਬਮ ਦੀ 30ਵੀਂ ਵਰ੍ਹੇਗੰਢ ਮੌਕੇ ਮੁੜ ਵਿਨਾਇਲ ਰਿਲੀਜ਼ ਵੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...