November 7, 2026, 10:25 pm
----------- Advertisement -----------
HomeNewsBreaking Newsਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

Published on

----------- Advertisement -----------

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ ਨਾਲ ਮੰਗਲਵਾਰ ਨੂੰ ਮੁਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ’ਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਇਸ ਅਚਾਨਕ ਕਾਰਵਾਈ ਨਾਲ ਪ੍ਰਸ਼ਾਸਨਿਕ ਗਲਿਆਰਿਆਂ ’ਚ ਹੜਕੰਪ ਮਚ ਗਿਆ।

ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਗਮਾਡਾ ਦਫ਼ਤਰ ਦੀਆਂ ਘੱਟੋ-ਘੱਟ 3 ਮੰਜ਼ਿਲਾਂ ਨੂੰ ਸੀਲ ਕਰ ਦਿੱਤਾ ਅਤੇ ਉੱਥੇ ਮੌਜੂਦ ਚੋਟੀ ਦੇ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਆਪਣੇ ਕਬਜ਼ੇ ਵਿੱਚ ਲੈ ਲਏ। ਇਸ ਛਾਪੇਮਾਰੀ ਦੌਰਾਨ ਈ.ਡੀ. ਨੇ ਰੇਮੀਗੇਟ (Remigate) ਮਾਮਲੇ ਦੇ ਨਾਲ-ਨਾਲ ਨਿੱਜੀ ਬਿਲਡਰਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਜ਼ਮੀਨ ਦੀ ਵਰਤੋਂ ਬਦਲਣ (Change of Land Use – CLU) ਦੀਆਂ ਮਨਜ਼ੂਰੀਆਂ ਦੇਣ ਦੇ ਰਿਕਾਰਡ ਜ਼ਬਤ ਕਰ ਲਏ ਹਨ। ਸੂਤਰਾਂ ਅਨੁਸਾਰ, ਗਮਾਡਾ ਦੇ ਸੀਨੀਅਰ ਅਧਿਕਾਰੀਆਂ, ਜਿਨ੍ਹਾਂ ਵਿੱਚ ਅਸਟੇਟ ਅਫ਼ਸਰ (EO), ਵਧੀਕ ਮੁੱਖ ਪ੍ਰਸ਼ਾਸਕ (ACA) ਅਤੇ ਮੁੱਖ ਇੰਜੀਨੀਅਰ (Chief Engineer) ਸ਼ਾਮਲ ਹਨ, ਨੂੰ ਹਾਊਸਿੰਗ ਸਕੱਤਰ ਦੇ ਕਮਰੇ ਵਿੱਚ ਬੁਲਾਇਆ ਗਿਆ, ਜਿੱਥੇ ਈ.ਡੀ. ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਦੇ ਅਧਿਕਾਰੀਆਂ ਮੁਤਾਬਕ, ਈ.ਡੀ. ਜ਼ਮੀਨ ਐਕਵਾਇਰ ਕਰਨ ਦੇ ਮਾਮਲਿਆਂ, ਨਿੱਜੀ ਰੀਅਲਟਰਾਂ/ਬਿਲਡਰਾਂ ਨੂੰ ਦਿੱਤੇ ਗਏ ਅਣਉਚਿਤ ਲਾਭਾਂ, ਸੀ.ਐੱਲ.ਯੂ. ਮਨਜ਼ੂਰੀਆਂ ਅਤੇ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਵਿੱਚ ਹੋਈਆਂ ਵੱਡੀਆਂ ਗੜਬੜੀਆਂ ਤੇ ਵਿੱਤੀ ਧਾਂਦਲੀਆਂ ਦੀ ਪੜਤਾਲ ਕਰ ਰਹੀ ਹੈ। ਜਾਂਚ ਏਜੰਸੀ ਦੇ ਅਧਿਕਾਰੀਆਂ ਮੁਤਾਬਕ, ਈ.ਡੀ. ਜ਼ਮੀਨ ਐਕਵਾਇਰ ਕਰਨ ਦੇ ਮਾਮਲਿਆਂ, ਨਿੱਜੀ ਰੀਅਲਟਰਾਂ/ਬਿਲਡਰਾਂ ਨੂੰ ਦਿੱਤੇ ਗਏ ਅਣਉਚਿਤ ਲਾਭਾਂ, ਸੀ.ਐੱਲ.ਯੂ. ਮਨਜ਼ੂਰੀਆਂ ਅਤੇ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਵਿੱਚ ਹੋਈਆਂ ਵੱਡੀਆਂ ਗੜਬੜੀਆਂ ਤੇ ਵਿੱਤੀ ਧਾਂਦਲੀਆਂ ਦੀ ਪੜਤਾਲ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...