November 11, 2026, 10:14 pm
----------- Advertisement -----------
HomeNewsBreaking Newsਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

Published on

----------- Advertisement -----------

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ ਦੀ ਸਾਈਕਲਿਸਟ ਨੇ ਉਸ ਦੇ ਵਿਦੇਸ਼ੀ ਕੋਚ ਵੱਲੋਂ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਲਾਏ ਹਨ। ਸਿਵਲ ਲਾਈਨਜ਼ ਪੁਲਿਸ ਨੇ POCSO ਐਕਟ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਹਾਲਾਂਕਿ, ਕੇਸ ਦਰਜ ਹੋਣ ਤੋਂ ਬਾਅਦ ਦੋਸ਼ੀ ਕੋਚ ਫਰਾਰ ਹੈ।

ਰਿਪੋਰਟਾਂ ਮੁਤਾਬਕ ਇਹ ਘਟਨਾ 13 ਸਤੰਬਰ ਨੂੰ ਵਾਪਰੀ ਸੀ। NIS ਪ੍ਰਸ਼ਾਸਨ ਨੂੰ 18 ਸਤੰਬਰ ਨੂੰ ਘਟਨਾ ਦਾ ਪਤਾ ਲੱਗਾ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮਾਮਲਾ ਦਰਜ ਕੀਤਾ, ਪਰ ਉਦੋਂ ਤੱਕ ਦੋਸ਼ੀ ਕੋਚ ਸੰਸਥਾ ਛੱਡ ਕੇ ਚਲਾ ਗਿਆ ਸੀ।

ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਦੋਸ਼ੀ ਕੋਚ, ਕਜ਼ਾਕਿਸਤਾਨ ਦਾ ਰਹਿਣ ਵਾਲਾ ਮਕਸਤ ਅਜੈਬਾਯੇਵ, ਦਿੱਲੀ ਦੇ ਇੱਕ ਹੋਰ ਕੈਂਪ ਵਿੱਚ ਮੌਜੂਦ ਹੈ। ਇਸ ਤੋਂ ਬਾਅਦ, ਪਟਿਆਲਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦਿੱਲੀ ਪਹੁੰਚੀਆਂ ਅਤੇ ਕੈਂਪ ‘ਤੇ ਛਾਪਾ ਮਾਰਿਆ। ਹਾਲਾਂਕਿ, ਦੋਸ਼ੀ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਉੱਥੋਂ ਵੀ ਚਲਾ ਗਿਆ ਸੀ। ਕੈਂਪ ਪ੍ਰਬੰਧਕਾਂ ਨੇ ਦੋਸ਼ੀ ਦੇ ਭਰਾ ਦਾ ਪਾਸਪੋਰਟ ਪੁਲਿਸ ਨੂੰ ਸੌਂਪ ਦਿੱਤਾ ਹੈ।

ਪਟਿਆਲਾ ਦੇ ਐਸਪੀ ਸਿਟੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਦੋਸ਼ੀ ਕੋਚ ਨੂੰ ਫੜਨ ਲਈ ਵਿਸ਼ੇਸ਼ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਉਹ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮਾਮਲੇ ਵਿੱਚ ਦਰਜ ਧਾਰਾਵਾਂ ਮੁਤਾਬਕ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...