September 23, 2026, 11:36 am
----------- Advertisement -----------
HomeNewsBreaking NewsPunjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

Published on

----------- Advertisement -----------

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਡੇਂਗੂ ਦੇ 451 ਅਤੇ ਚਿਕਨਗੁਨੀਆ ਦੇ 16 ਮਾਮਲੇ ਸਾਹਮਣੇ ਆਏ ਹਨ, ਜਦਕਿ ਹੁਣ ਤੱਕ ਡੇਂਗੂ ਨਾਲ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ। ਸਿਹਤ ਅੰਕੜਿਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਕੀਤੇ ਗਏ ਪੁਖ਼ਤਾ ਰੋਕਥਾਮ ਇੰਤਜ਼ਾਮਾਂ ਕਾਰਨ ਇਸ ਸਾਲ ਪੰਜਾਬ ਵਿੱਚ ਡੇਂਗੂ ਨਾਲ ਇੱਕ ਵੀ ਮੌਤ ਦਰਜ ਨਹੀਂ ਕੀਤੀ ਗਈ।

ਸੂਬੇ ਵਿੱਚ 21 ਸਤੰਬਰ ਤੱਕ ਡੇਂਗੂ ਦੇ ਕੁੱਲ 1,00,414 ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 64,049 ਸੈਂਪਲਾਂ ਦੀ ਜਾਂਚ ‘ਆਮ ਆਦਮੀ ਕਲੀਨਿਕਾਂ’ ਵਿਖੇ ਕੀਤੀ ਗਈ ਹੈ। ਜਾਂਚ ਦੌਰਾਨ ਮਹਿਜ਼ 0.45 ਫ਼ੀਸਦੀ ਪੋਜ਼ੇਟਿਵ ਦਰ ਨਾਲ 451 ਮਾਮਲੇ ਹੀ ਸਾਹਮਣੇ ਆਏ ਹਨ। ਲੁਧਿਆਣਾ, ਕਪੂਰਥਲਾ, ਫ਼ਰੀਦਕੋਟ ਅਤੇ ਤਰਨ ਤਾਰਨ ਅਜਿਹੇ ਜ਼ਿਲ੍ਹੇ ਹਨ ਜਿੱਥੇ ਮਾਮਲਿਆਂ ਦੀ ਗਿਣਤੀ ਜ਼ਿਆਦਾ ਹੈ। ਸਿਹਤ ਮੰਤਰੀ ਨੇ ਅੰਮ੍ਰਿਤਸਰ ਅਤੇ ਜਲੰਧਰ ਵੱਲੋਂ ਵੱਡੇ ਪੱਧਰ ’ਤੇ ਡੇਂਗੂ ਸੈਂਪਲਿੰਗ ਕਰਨ ਦੀ ਸ਼ਲਾਘਾ ਕੀਤੀ ਅਤੇ ਸੂਬੇ ’ਚ ਸਾਹਮਣੇ ਆਏ ਚਿਕਨਗੁਨੀਆ ਦੇ 16 ਮਾਮਲਿਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।

ਸਿਹਤ ਮੰਤਰੀ ਨੇ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (DHS) ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਮੱਛਰਾਂ ਅਤੇ ਦੂਸ਼ਿਤ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਇੰਤਜ਼ਾਮਾਂ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਸਪੈਸ਼ਲ ਸਕੱਤਰ ਸਿਹਤ-ਕਮ-ਐੱਮ.ਡੀ. (PHSC) ਸਾਕਸ਼ੀ ਸਾਹਨੀ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਿਪਟੀ ਡਾਇਰੈਕਟਰ ਡਾ. ਰੋਹਿਣੀ ਗੋਇਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ ਸਮੇਤ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਸਿਵਲ ਸਰਜਨ ਅਤੇ ਐਪੀਡੇਮੋਲੋਜਿਸਟ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ, “ਅਸੀਂ ਸਿਰਫ਼ ਡੇਂਗੂ ਮਾਮਲਿਆਂ ਦੀ ਨਿਗਰਾਨੀ ਤੱਕ ਸੀਮਤ ਨਹੀਂ ਹਾਂ, ਸਗੋਂ ਸਾਡੀ ਮੁੱਖ ਪਹਿਲਕਦਮੀ ਡੇਂਗੂ ਦੇ ਲਾਰਵੇ ਦੀ ਪਛਾਣ ਕਰਕੇ ਉਸ ਨੂੰ ਨਸ਼ਟ ਕਰਨ ਦੀ ਹੈ।” ਉਨ੍ਹਾਂ ਡਿਪਟੀ ਕਮਿਸ਼ਨਰਾਂ ਅਤੇ ਸਿਹਤ ਅਧਿਕਾਰੀਆਂ ਨੂੰ ਨਿਯਮਤ ਸਮੀਖਿਆ ਕਰਨ, ਹੌਟਸਪੌਟ ਇਲਾਕਿਆਂ ਵਿੱਚ ਫੀਲਡ ਸਰਵੇਖਣ ਤੇਜ਼ ਕਰਨ ਅਤੇ ਐਪੀਡੇਮੋਲੋਜੀ ਟੀਮਾਂ ਦੇ ਦੌਰੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਘਰ-ਘਰ ਜਾ ਕੇ ਲਾਰਵਾ ਚੈੱਕ ਕਰਨ ਦੀ ਮੁਹਿੰਮ ’ਚ ਸ਼ਾਮਲ ਕਰਨ ਲਈ ਕਿਹਾ ਅਤੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਇਸ ਕੰਮ ਲਈ ਬਣਦਾ ਮਿਹਨਤਾਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੀ ਸ਼ਲਾਘਾ ਕੀਤੀ ਜਿੱਥੇ 100 ਫ਼ੀਸਦੀ ਨਰਸਿੰਗ ਵਿਦਿਆਰਥੀ ਇਸ ਅਭਿਆਨ ਵਿੱਚ ਯੋਗਦਾਨ ਪਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...