September 26, 2026, 4:40 pm
----------- Advertisement -----------
HomeNewsBreaking Newsਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Published on

----------- Advertisement -----------

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਚੱਲ ਰਹਾ ਹੈ, ਪਰ ਬੀਜੇਪੀ ਨੇ ਈਡੀ ਦਾ ਦੌਰ ਜ਼ਿਆਦਾ ਵਧਾ ਦਿੱਤਾ ਹੈ, ਕਿਉਂਕਿ ਇਹ ਸਾਨੂੰ ਦਬਾਉਣਾ ਅਤੇ ਸਾਡੇ ‘ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਹਨਾਂ ਨੂੰ ਲੱਗਦਾ ਹੈ ਕਿ ਇਹ ਜਿੰਨਾ ਪ੍ਰੇਸ਼ਾਨ ਕਰਨਗੇ, ਉਨ੍ਹਾਂ ਸਾਡਾ ਧਿਆਨ ਇਸ ਪਾਸੇ ਆਵੇਗਾ ਅਤੇ ਪ੍ਰਚਾਰ ਤੋਂ ਧਿਆਨ ਘੱਟ ਜਾਵੇਗਾ। ਦਿੱਲੀ ਵਿੱਚ ਵੀ ਇਹਨਾਂ ਨੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹੀ ਕੰਮ ਹੁਣ ਇੱਥੇ ਕਰ ਰਹੇ ਹਨ ਕਿ ਜਿਵੇਂ ਦਿੱਲੀ ‘ਚ ਚੋਣਾਂ ਜਿੱਤੀਆਂ ਸਨ, ਉਵੇਂ ਇੱਥੇ ਵੀ ਜਿੱਤ ਲੈਣਗੇ। ਉਨ੍ਹਾਂ ਕਿਹਾ ਕਿ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ, ਜੇਕਰ ਪੰਜਾਬ ਵਿੱਚ ਦੁਬਾਰਾ ਸਰਕਾਰ ਬਣ ਗਈ ਤਾਂ ਇਹ ਫਿਰ ਪੂਰੇ ਦੇਸ਼ ਵਿੱਚ ਜਾਣਗੇ ਅਤੇ ਇਹਨਾਂ ਨੂੰ ਆਪਣਾ ਖ਼ਤਰਾ ਮਹਿਸੂਸ ਹੋਵੇਗਾ।

ਕਲਸੀ ਨੇ ਕਿਹਾ ਕਿ ਲੰਬੀ ਛਾਪੇਮਾਰੀ ਅਤੇ ਜਾਂਚ ਦੇ ਬਾਵਜੂਦ ਈਡੀ ਨੂੰ ਹੁਣ ਤੱਕ ਕੁਝ ਵੀ ਹਾਸਲ ਨਹੀਂ ਹੋਇਆ ਹੈ। ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਸੂਬੇ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਵੇਂ-ਜਿਵੇਂ ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ, ਈਡੀ ਦੀ ਸਰਗਰਮੀ ਅਚਾਨਕ ਵਧ ਗਈ ਹੈ।

ਪ੍ਰਦਰਸ਼ਨ ਦੌਰਾਨ ‘ਆਪ’ ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਈਡੀ ਦੀ ਇਸ ਕਾਰਵਾਈ ਦਾ ਸਮਾਂ ਅਤੇ ਤਰੀਕਾ ਸਿਰਫ਼ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ ਅਤੇ ਧਮਕਾਉਣ ਦੀ ਨਾਕਾਮ ਕੋਸ਼ਿਸ਼ ਹੈ। ਚੋਣਾਂ ਤੋਂ ਪਹਿਲਾਂ ਈਡੀ ਦੀ ਇਹ ਲਗਾਤਾਰ ਦਬਿਸ਼ ਪ੍ਰਧਾਨ ਮੰਤਰੀ ਨਰੋਦਰ ਮੋਦੀ ਦੀ ਬੌਖਲਾਹਟ ਦੀ ਨਿਸ਼ਾਨੀ ਹੈ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਤੇ ‘ਆਪ’ ਵਰਕਰ ਭਾਜਪਾ ਦੀ ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...