September 26, 2026, 4:15 pm
----------- Advertisement -----------
HomeNewsBreaking Newsਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

Published on

----------- Advertisement -----------


ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਹਾਈ ਕੋਰਟ ਨੇ ਲੁਧਿਆਣਾ ਦੇ ਵਿਚ ਢਾਈ ਸਾਲ ਦੀ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨਾਉਣ ਵਾਲੀ ਗੁਆਂਢਣ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ। ਹਾਈ ਕੋਰਟ ਦੇ ਫੈਸਲੇ ਮੁਤਾਬਕ ਉਸਨੂੰ ਹੁਣ 30 ਸਾਲ ਦੀ ਕੈਦ ਹੋਵੇਗੀ, ਇਸ ਦੌਰਾਨ ਕੋਈ ਛੋਟ ਨਹੀਂ ਮਿਲੇਗੀ। ਸੈਸ਼ਨ ਕੋਰਟ ਨੇ ਲਗਭਗ ਦੋ ਸਾਲ ਪਹਿਲਾਂ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਸਜ਼ਾ ਸੁਣਾਉਣ ਦੌਰਾਨ ਨੀਲਮ ਜੱਜ ਦੇ ਸਾਹਮਣੇ ਰੋ ਪਈ ਅਤੇ ਰਹਿਮ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਜੱਜ ਸਾਹਿਬ, ਕਿਰਪਾ ਕਰਕੇ ਮੈਨੂੰ ਬਖਸ਼ ਦਿਓ। ਮੇਰੇ ਵੀ ਦੋ ਬੱਚੇ ਹਨ। ਸੈਸ਼ਨ ਜੱਜ ਨੇ ਫਿਰ ਕਿਹਾ ਕਿ ਨੀਲਮ ਨੇ ਜੋ ਕੀਤਾ ਹੈ ਉਸ ਤੋਂ ਸਮਾਜ ਨੂੰ ਬਚਾਉਣ ਅਤੇ ਸੁਧਾਰਨ ਦੀ ਲੋੜ ਹੈ। ਅਦਾਲਤ ਨੇ ਐਲਾਨ ਕੀਤਾ ਕਿ ਇਸ ਮਾਮਲੇ ਵਿੱਚ ਰਹਿਮ ਦੀ ਕੋਈ ਥਾਂ ਨਹੀਂ ਹੈ।

ਦਰਅਸਲ ਕੁੜੀ ਦਾ ਪਿਤਾ ਆਪਣੇ ਬੱਚਿਆਂ ਲਈ ਖਿਡੌਣੇ ਅਤੇ ਹੋਰ ਚੀਜ਼ਾਂ ਲਿਆਉਂਦਾ ਸੀ, ਜਿਸ ਨੂੰ ਵੇਖ ਕੇ ਉਨ੍ਹਾਂ ਦੀ ਗੁਆਂਢਣ ਦੇ ਬੱਚੇ ਮੰਗ ਕਰਦੇ ਸਨ। ਗੁਆਂਢਣ ਨੀਲਮ ਦਾ ਤਲਾਕ ਹੋ ਚੁੱਕਾ ਸੀ, ਜਿਸ ਦੇ ਚੱਲਦਿਆਂ ਉਹ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕਰ ਪਾਉਂਦੀ ਸੀ, ਇਸੇ ਰੰਜਿਸ਼ ਕਰਕੇ ਉਸ ਨੇ ਦਿਲਰੋਜ ਨੂੰ ਨਿਸ਼ਾਨਾ ਬਣਾਇਆ।

28 ਨਵੰਬਰ, 2021 ਨੂੰ, ਉਹ ਕੁੜੀ ਨੂੰ ਆਪਣੇ ਐਕਟਿਵਾ ‘ਤੇ ਐਲਡੇਕੋ ਦੇ ਨੇੜੇ ਇੱਕ ਸੁੰਨਸਾਨ ਥਾਂ ਵਿੱਚ ਲੈ ਗਈ ਅਤੇ ਉਸਨੂੰ ਇੱਕ ਟੋਏ ਵਿੱਚ ਜ਼ਿੰਦਾ ਦਫ਼ਨਾ ਦਿੱਤਾ। ਸੀਸੀਟੀਵੀ ਫੁਟੇਜ ਵਿਚ ਉਹ ਕੁੜੀ ਦੇ ਲਾਪਤਾ ਹੋਣ ਤੋਂ ਬਾਅਦ ਲਿਜਾਂਦੇ ਹੋਏ ਕੈਦ ਹੋ ਗਈ ਸੀ।

ਨੀਲਮ ਨੇ ਸੈਸ਼ਨ ਕੋਰਟ ਦੀ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ 23 ਸਤੰਬਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ। ਹਾਲਾਂਕਿ, ਨੀਲਮ 30 ਸਾਲ ਤੱਕ ਜੇਲ੍ਹ ਵਿੱਚ ਰਹੇਗੀ, ਇਸ ਸਮੇਂ ਦੌਰਾਨ ਕੋਈ ਛੁੱਟੀ ਨਹੀਂ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...

SGPC ਜਾਂਚ ਕਮੇਟੀ ’ਤੇ ਬਲਤੇਜ ਪੰਨੂ ਦੇ ਸਵਾਲ, ਕਿਹਾ—“ਮਾਮਲਾ ਠੰਡਾ ਕਰਨ ਦੀ ਕੋਸ਼ਿਸ਼, ਸਵਾਲ ਖ਼ਤਮ ਨਹੀਂ ਹੋਣਗੇ”

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...