November 11, 2026, 9:41 pm
----------- Advertisement -----------
HomeNewsBreaking NewsSukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

Published on

----------- Advertisement -----------

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ ਬੇਹੱਦ ਅਪਮਾਨਜਨਕ ਅਤੇ ਭੱਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ। ਵਿੰਗ ਦੀ ਸੂਬਾ ਪ੍ਰਧਾਨ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਖਹਿਰਾ ਦੀਆਂ ਟਿੱਪਣੀਆਂ ਨੂੰ ਦੇਸ਼ ਦੀ ਹਰੇਕ ਮਾਂ, ਭੈਣ ਅਤੇ ਧੀ ਦਾ ਅਪਮਾਨ ਕਰਾਰ ਦਿੰਦਿਆਂ ਉਨ੍ਹਾਂ ਤੋਂ ਇਸ ਦਾ ਜਵਾਬ ਮੰਗਿਆ ਹੈ।

ਡਾਕਟਰ ਅਰੋੜਾ ਨੇ ਕਿਹਾ ਕਿ ਆਪ ਦੇ ਸੂਬਾ ਅਬਜ਼ਰਵਰ ਗਾਇਤਰੀ ਬਿਸ਼ਨੋਈ ਦੇ ਪਿਤਾ ਲੰਘੇ ਛੇ ਮਹੀਨਿਆਂ ਤੋਂ ਦਿਲ ਦੀ ਬੀਮਾਰੀ ਦਾ ਇਲਾਜ ਕਰਵਾਉਣ ਲਈ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਸਰਕਾਰੀ ਕੋਠੀ ਨੰਬਰ 961 ਵਿੱਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਨੇ ਕੋਠੀ ਨੰਬਰ 959 ਦਾ ਗ਼ਲਤ ਹਵਾਲਾ ਦੇ ਕੇ ਮਹਿਲਾ ਆਗੂ ਦੇ ਕਿਰਦਾਰ ਨੂੰ ਲੈ ਕੇ ਗ਼ਲਤ ਟਿੱਪਣੀਆਂ ਕਰਕੇ ਔਰਤਾਂ ਅਤੇ ਬੱਚੀਆਂ ਪ੍ਰਤੀ ਆਪਣੀ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇਸ਼ ਅਤੇ ਪੰਜਾਬ ਦੀ ਹਰੇਕ ਬੱਚੀ ਸੁਖਪਾਲ ਖਹਿਰਾ ਤੋਂ ਇਸ ਦਾ ਜਵਾਬ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ਔਰਤਾਂ ਅਤੇ ਧੀਆਂ ਸਬੰਧੀ ਅਜਿਹੀ ਸੋਚ ਰੱਖਦੇ ਹਨ, ਕਿਸੇ ਨੇ ਇਹ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਇਸ ਸੋਚ ਲਈ ਸ਼ਰਮ ਆਉਣੀ ਚਾਹੀਦੀ ਹੈ। ਡਾਕਟਰ ਅਰੋੜਾ ਨੇ ਆਪਣੇ ਫੇਸਬੁੱਕ ਪੇਜ ਉੱਤੇ ਲਾਈਵ ਹੁੰਦਿਆਂ ਸਖ਼ਤ ਗੁੱਸੇ ਦਾ ਪ੍ਰਗਟਾਵਾ ਕੀਤਾ ਅਤੇ ਸੁਖਪਾਲ ਖਹਿਰਾ ਨੂੰ ਖਰੀਆਂ-ਖਰੀਆਂ ਸੁਣਾਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...