September 30, 2026, 3:27 pm
----------- Advertisement -----------
HomeNewsBreaking Newsਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

Published on

----------- Advertisement -----------

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਮਨਜ਼ੂਰ ਹੋ ਗਈ ਹੈ। ਇਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਬਿਨਾਂ ਰੁਕਾਵਟ ਯਕੀਨੀ ਬਣਾਉਣ ‘ਚ ਮਦਦ ਮਿਲੇਗੀ। ਇਸ ਵਾਰ ਸੂਬਾ ਸਰਕਾਰ ਵੱਲੋਂ ਬੰਪਰ ਝਾੜ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਹੈ। ਗ੍ਰੇਡ-ਏ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਝੋਨੇ ਦੀ ਆਮਦ ਨੂੰ ਸੰਭਾਲਣ ਲਈ ਸੂਬੇ ਭਰ ‘ਚ 1,887 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਲੋੜ ਮੁਤਾਬਕ ਵਾਧੂ ਖਰੀਦ ਕੇਂਦਰ ਵੀ ਚਾਲੂ ਕੀਤੇ ਜਾਣਗੇ। ਖਰੀਦ ਪ੍ਰਬੰਧਾਂ ਤਹਿਤ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਪੈਕਿੰਗ ਲਈ 5 ਲੱਖ ਬੋਰੀਆਂ ਵੀ ਪ੍ਰਾਪਤ ਹੋ ਚੁੱਕੀਆਂ ਹਨ।

ਜ਼ਿਲ੍ਹਾ ਅਧਿਕਾਰੀਆਂ ਨੂੰ ਖਰੀਦ ਕੇਂਦਰਾਂ ਤੇ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ‘ਚ ਸਾਫ਼ ਪੀਣ ਵਾਲਾ ਪਾਣੀ ਅਤੇ ਮੈਡੀਕਲ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਸੂਬੇ ਤੋਂ ਬਾਹਰੋਂ ਝੋਨੇ ਦੀ ਗੈਰ-ਅਧਿਕਾਰਤ ਆਮਦ ਨੂੰ ਰੋਕਣ ਲਈ ਵੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...