November 15, 2026, 6:31 pm
----------- Advertisement -----------
HomeNewsBreaking Newsਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

Published on

----------- Advertisement -----------

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ।

ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਬੇਹੱਦ ਅਹਿਮ ਅਤੇ ਮਿਸਾਲੀ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਉਨ੍ਹਾਂ ਕਿਹਾ, “ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਅਜਿਹਾ ਕਾਨੂੰਨ ‘ਸ਼ਬਦ ਗੁਰੂ’ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਜਿਸ ਨਾਲ ਸਿੱਖ ਭਾਈਚਾਰੇ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।”

ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ ‘ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ਿਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਨੇ ਮੈਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।”

ਉਨ੍ਹਾਂ ਕਿਹਾ, “ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ ‘ਸ਼ਬਦ ਗੁਰੂ ਸਾਹਿਬ’ ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।”

ਉਨ੍ਹਾਂ ਕਿਹਾ, “ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਮੁਕੰਮਲ ਰੋਕ ਲਗਾਏਗਾ।”

ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਚੰਡੀਗੜ੍ਹ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸਤਿਕਾਰ ਐਕਟ, 2026’ ਦੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਮੈਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਡੀ ਸਰਕਾਰ ਸੂਬੇ ਦੀ ਤਰੱਕੀ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂਆਂ ਅਤੇ ਪੀਰਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...