September 30, 2026, 11:42 am
----------- Advertisement -----------
HomeNewsBreaking News ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

Published on

----------- Advertisement -----------

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 23 ਸਾਲਾ ਬ੍ਰਿਟਿਸ਼ ਸਿੱਖ ਨੌਜਵਾਨ ਨੂੰ ਮੰਗਲਵਾਰ ਨੂੰ ਆਪਣੀ ਸਜ਼ਾ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਮਿਲ ਗਈ। ਵਿਕਰਮ ਦਿਗਵਾ ਨੂੰ ਸਾਊਥੈਂਪਟਨ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਉਸ ਨੇ ਅਦਾਲਤ ’ਚ ਆਪਣੇ ਬਚਾਅ ਲਈ ਧਾਰਮਿਕ ਕਾਰਨਾਂ ਦੀਆਂ ਦਲੀਲਾਂ ਦਿੱਤੀਆਂ ਸਨ। ਉਸ ਨੇ ਕਿਹਾ ਸੀ ਕਿ ਉਸ ਕੋਲ ਕਿਰਪਾਨ ਸੀ ਜਿਸ ਨੂੰ ਸਿੱਖ ਬਰਤਾਨੀਆ ’ਚ ਕਾਨੂੰਨੀ ਤੌਰ ’ਤੇ ਆਪਣੇ ਕੋਲ ਰੱਖ ਸਕਦੇ ਹਨ। ਅਦਾਲਤ ਮੁਤਾਬਕ ਹੈਨਰੀ ਨੇ ਦਿਗਵਾ ਨੂੰ ਸਿਰਫ਼ ਇਹ ਪੁੱਛਿਆ ਸੀ ਕਿ “ਕੀ ਤੁਸੀਂ ਬੁਰੇ ਆਦਮੀ ਹੋ?”; ਦਿਗਵਾ ਵੱਲੋਂ ਉਸ ’ਤੇ ਨਸਲੀ ਟਿੱਪਣੀ ਕਰਨ ਦਾ ਦਾਅਵਾ ਅਦਾਲਤ ਨੇ ਰੱਦ ਕਰ ਦਿੱਤਾ ਸੀ।

ਜਾਣਕਾਰੀ ਅਨੁਸਾਰ ਦਿਗਵਾ ਨੂੰ ਪਿਛਲੇ ਸਾਲ ਦਸੰਬਰ ਵਿੱਚ ਸਾਊਥੈਂਪਟਨ ਯੂਨੀਵਰਸਿਟੀ ਦੇ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ। ਅਦਾਲਤ ਮੁਤਾਬਕ ਨੋਵਾਕ ਪੋਰਟਸਵੁੱਡ ਵਿੱਚ ਰਾਤ ਬਾਹਰ ਬਿਤਾਉਣ ਮਗਰੋਂ ਘਰ ਪਰਤ ਰਿਹਾ ਸੀ, ਜਦੋਂ ਦਿਗਵਾ ਨੇ ਉਸ ’ਤੇ ਪੰਜ ਵਾਰ ਵਾਰ ਕੀਤੇ। ਜੂਨ ਵਿੱਚ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਪੈਰੋਲ ਲਈ ਯੋਗ ਹੋਣ ਤੋਂ ਪਹਿਲਾਂ ਘੱਟੋ-ਘੱਟ 21 ਸਾਲ ਜੇਲ੍ਹ ਵਿੱਚ ਰਹਿਣ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਸ ਨੂੰ 5 ਨਵੰਬਰ ਨੂੰ ਕੋਰਟ ਆਫ਼ ਅਪੀਲ ਵਿੱਚ ਇਸ ਸਜ਼ਾ ਦੀ ਮਿਆਦ ਨੂੰ ਚੁਣੌਤੀ ਦੇਣ ਦੀ ਇਜਾਜ਼ਤ ਦਿੱਤੀ ਗਈ ਹੈ। ਉਸ ਨੇ ਆਪਣੇ ਕਤਲ ਦੇ ਦੋਸ਼ੀ ਠਹਿਰਾਏ ਜਾਣ ਖ਼ਿਲਾਫ਼ ਵੀ ਅਪੀਲ ਕਰਨ ਦੀ ਅਰਜ਼ੀ ਦਿੱਤੀ ਹੈ, ਜਿਸ ’ਤੇ ਵੱਖਰੇ ਤੌਰ ’ਤੇ ਫ਼ੈਸਲਾ ਕੀਤਾ ਜਾਵੇਗਾ।

ਇਹ ਕਿਹਾ ਗਿਆ ਸੀ ਕਿ ਦਿਗਵਾ ਨੇ ਧਾਰਮਿਕ ਆਧਾਰ ’ਤੇ ਸਵੈ-ਰੱਖਿਆ ਦੀ ਦਲੀਲ ਦੇਣ ਦੀ ਕੋਸ਼ਿਸ਼ ਕੀਤੀ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਕਤਲ ਵਿੱਚ ਵਰਤਿਆ ਗਿਆ ਚਾਕੂ ਨਹੀਂ ਕਿਰਪਾਨ ਸੀ। ਬ੍ਰਿਟੇਨ ਵਿੱਚ ਸਿੱਖਾਂ ਨੂੰ ਧਾਰਮਿਕ ਕਕਾਰ ਕਿਰਪਾਨ ਰੱਖਣ ਦੀ ਕਾਨੂੰਨੀ ਇਜਾਜ਼ਤ ਹੈ।

ਇਸ ਮਾਮਲੇ ਮਗਰੋਂ ਬ੍ਰਿਟਿਸ਼ ਸਿੱਖ ਜਥੇਬੰਦੀਆਂ ਨੇ ਭਾਈਚਾਰੇ ਖ਼ਿਲਾਫ਼ ਪ੍ਰਤੀਕਿਰਿਆ ਅਤੇ ‘ਹੇਟ ਕ੍ਰਾਈਮ’ ਵਧਣ ਦਾ ਖ਼ਦਸ਼ਾ ਜ਼ਾਹਰ ਕੀਤਾ ਸੀ।

ਜੁਲਾਈ ਵਿੱਚ ਦਿਗਵਾ ਦੀ ਭਾਰਤ ਵਿੱਚ ਜਨਮੀ ਮਾਂ ਕਿਰਨ ਕੌਰ ਨੂੰ ਵੀ ਸਾਊਥੈਂਪਟਨ ਕ੍ਰਾਊਨ ਕੋਰਟ ਨੇ ਮੁਲਜ਼ਮ ਦੀ ਮਦਦ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

53 ਸਾਲਾ ਕਿਰਨ ਕੌਰ ਨੂੰ ਦਿਗਵਾ ਵੱਲੋਂ ਨੋਵਾਕ ਦੇ ਕਤਲ ਲਈ ਵਰਤੇ ਗਏ ਹਥਿਆਰ ਨੂੰ ਆਪਣੇ ਕਬਜ਼ੇ ਵਿੱਚ ਲੈਣ ਅਤੇ ਜਾਂਚ ਵਿੱਚ ਰੁਕਾਵਟ ਪਾਉਣ ਲਈ ਉਸ ਨੂੰ ਘਟਨਾ ਸਥਾਨ ਤੋਂ ਹਟਾਉਣ ਵਿੱਚ ਮਦਦ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ।

ਅਦਾਲਤ ਨੇ ਕਿਹਾ- ਕਿਰਪਾਨ ਹਮਲੇ ਲਈ ਨਹੀਂ

ਕਿਰਨ ਕੌਰ ਨੂੰ ਸਜ਼ਾ ਸੁਣਾਉਂਦੇ ਸਮੇਂ ਜਸਟਿਸ ਵਿਲੀਅਮ ਮੌਸਲੇ ਨੇ ਕਿਹਾ ਕਿ ਸਿੱਖ ਧਰਮ ਦਾ ਬੁਨਿਆਦੀ ਸਿਧਾਂਤ ਹੈ ਕਿ ਕਿਰਪਾਨ ਧਾਰਮਿਕ ਵਿਸ਼ਵਾਸ ਦੇ ਪ੍ਰਤੀਕ ਵਜੋਂ ਪਹਿਨੀ ਜਾਂਦੀ ਹੈ ਅਤੇ ਇਸ ਨੂੰ ਕਿਸੇ ’ਤੇ ਹਮਲਾ ਕਰਨ ਦੇ ਮਕਸਦ ਨਾਲ ਨਹੀਂ ਰੱਖਿਆ ਜਾਂਦਾ।

ਉਨ੍ਹਾਂ ਕਿਹਾ ਕਿ ਕਿਸੇ ਖ਼ਤਰੇ ਦੇ ਜਵਾਬ ਵਿੱਚ ਕਿਰਪਾਨ ਦੀ ਵਰਤੋਂ ਨੂੰ ਵਾਜਬ ਮੰਨਣ ਲਈ ਹਾਲਾਤ ਬਹੁਤ ਗੰਭੀਰ ਅਤੇ ਤੁਰੰਤ ਖ਼ਤਰੇ ਵਾਲੇ ਹੋਣੇ ਚਾਹੀਦੇ ਹਨ।

ਇਸ ਸਾਲ ਮਾਮਲੇ ਦੀ ਸੁਣਵਾਈ ਦੌਰਾਨ ਅਪਰਾਧ ਦੇ ਵੇਰਵੇ ਸਾਹਮਣੇ ਆਉਣ ਮਗਰੋਂ ਬ੍ਰਿਟਿਸ਼ ਸਿੱਖ ਆਗੂਆਂ ਅਤੇ ਸੰਸਦ ਮੈਂਬਰਾਂ ਨੇ ਕਿਰਪਾਨ ਦੀ ਗ਼ਲਤ ਵਿਆਖਿਆ ਦੀ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਧਾਰਮਿਕ ਸੁਰੱਖਿਆ ਜਾਂ ਧਾਰਮਿਕ ਆਧਾਰ ’ਤੇ ਕੋਈ ਜਾਇਜ਼ ਠਹਿਰਾਉਣਾ ਲਾਗੂ ਨਹੀਂ ਹੁੰਦਾ।

ਪੁਲੀਸ ’ਤੇ ਵੀ ‘ਦੋਹਰੇ ਮਾਪਦੰਡਾਂ’ ਦੇ ਦੋਸ਼

ਇਸ ਮਾਮਲੇ ਕਾਰਨ ਸਾਊਥੈਂਪਟਨ ਵਿੱਚ ਭਾਈਚਾਰਕ ਤਣਾਅ ਵੀ ਪੈਦਾ ਹੋਇਆ। ਹੈਂਪਸ਼ਾਇਰ ਅਤੇ ਆਇਲ ਆਫ਼ ਵਾਈਟ ਕਾਂਸਟੈਬੁਲਰੀ ਦੇ ਅਧਿਕਾਰੀ ਵੀ ਪੁਲੀਸ ਦੇ ਕੰਮਕਾਜ ਵਿੱਚ ‘ਦੋਹਰੇ ਮਾਪਦੰਡਾਂ’ ਦੇ ਦੋਸ਼ਾਂ ਨੂੰ ਲੈ ਕੇ ਇੰਡੀਪੈਂਡੈਂਟ ਆਫ਼ਿਸ ਫ਼ਾਰ ਪੁਲੀਸ ਕੰਡਕਟ (ਆਈਓਪੀਸੀ) ਦੀ ਜਾਂਚ ਦੇ ਘੇਰੇ ਵਿੱਚ ਆਏ।

ਇਹ ਮਾਮਲਾ ਪੀੜਤ ਦੇ ਆਖ਼ਰੀ ਪਲਾਂ ਦੀ ਪੁਲੀਸ ਬਾਡੀ ਕੈਮਰੇ ਦੀ ਵੀਡੀਓ ਨਾਲ ਵੀ ਜੁੜਿਆ ਸੀ। ਵੀਡੀਓ ਵਿੱਚ ਪੁਲੀਸ ਅਧਿਕਾਰੀ ਉਸ ਨੂੰ ਹੱਥਕੜੀਆਂ ਲਾਉਂਦੇ ਨਜ਼ਰ ਆਏ ਸਨ। ਇਹ ਕਾਰਵਾਈ ਦਿਗਵਾ ਵੱਲੋਂ ਉਸ ’ਤੇ ਨਸਲਵਾਦ ਦੇ ਲਾਏ ਦੋਸ਼ਾਂ ਦੇ ਆਧਾਰ ’ਤੇ ਕੀਤੀ ਗਈ ਸੀ, ਪਰ ਬਾਅਦ ਵਿੱਚ ਅਦਾਲਤ ਵਿੱਚ ਇਹ ਦੋਸ਼ ਗ਼ਲਤ ਸਾਬਤ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...