October 1, 2026, 12:08 pm
----------- Advertisement -----------
HomeNewsBreaking Newsਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ,...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

Published on

----------- Advertisement -----------

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ 7 ਮੈਂਬਰੀ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ। ਸਰਕਾ ਨੇ ਕਮੇਟੀ ਵਿਚ ਧਾਰਮਿਕ, ਨਿਆਇਕ ਤੇ ਪ੍ਰਸ਼ਾਸਨਿਕ ਖੇਤਰ ਨਾਲ ਜੁੜੇ ਮੈਂਬਰਾਂ ਨੂੰ ਸ਼ਾਮਲ ਕੀਤਾ ਹੈ। ਕਮੇਟੀ ‘ਚ ਗਿਆਨੀ ਰਘਬੀਰ ਸਿੰਘ, ਗਿਆਨੀ ਹਰਨਾਮ ਸਿੰਘ ਖਾਲਸਾ, ਬਾਬਾ ਸੰਤ ਸਿੰਘ ਰਾਮਪੁਰ ਖੇੜਾ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਗੁਰਬੀਰ ਸਿੰਘ, ਸਾਬਕਾ ਚੇਅਰਮੈਨ, ਜਤਿੰਦਰ ਸਿੰਘ ਔਲਖ ਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਕਮੇਟੀ ‘ਚ ਸ਼ਾਮਲ ਹੋਣਗੇ।

ਇਹ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਕਮੇਟੀ ਦੇ ਨਾਲ ਬੈਠਕਾਂ ਕਰਕੇ ਐਕਟ ਵਿਚ ਪ੍ਰਸਤਾਵਿਤ ਸੋਧਾਂ ‘ਤੇ ਸਹਿਮਤੀ ਬਣਾਉਣ ਦਾ ਕੰਮ ਕਰੇਗੀ। ਦੋਵੇਂ ਕਮੇਟੀਆਂ ਦੇ ਵਿਚ ਤਾਲਮੇਲ ਲਈ ਪੰਜਾਬ ਸਰਕਾਰ ਨੇ PCS ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਹਰਜੀਤ ਸਿੰਘ ਸੰਧੂ ਪੀਸੀਐੱਸ ਨੂੰ 23.9.2026 ਦੇ ਹੁਕਮਾਂ ਰਾਹੀਂ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਕਮੇਟੀ ਦੇ ਵਿਚ ਤਾਲਮੇਲ ਸਥਾਪਤ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਾਪਤ ਸੁਝਾਵਾਂ ਤੇ ਮਾਰਗਦਰਸ਼ਨ ਨੂੰ ਪੂਰੇ ਸਤਿਕਾਰ ਦੇ ਨਾਲ ਵਿਚਾਰ ਦੇ ਅਧੀਨ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵਿਚਾਰ ਵਟਾਂਦਰਾ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਕਮੇਟੀ ਦੇ ਨਾਲ ਜ਼ਰੂਰੀ ਵਿਚਾਰ ਵਟਾਂਦਰਾ ਤੇ ਤਾਲੇਮਲ ਕਰੇਗੀ। ਸਾਰੇ ਸੁਝਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਮਲੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...