ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ ‘ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਇੱਕ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਰਿਪੋਰਟਾਂ ਅਨੁਸਾਰ, ਸ਼ਰਧਾਲੂ ਇੱਕ ਪਿਕਅੱਪ ਟਰੱਕ ਵਿੱਚ ਦੇਵੀ ਦੁਰਗਾ ਦੀ ਮੂਰਤੀ ਲੈ ਕੇ ਜਾ ਰਹੇ ਸਨ। ਵਾਹਨ ਹੌਲੀ ਚੱਲ ਰਿਹਾ ਸੀ ਅਤੇ ਉਸ ਨਾਲ ਇੱਕ ਟਰਾਲੀ ਜੁੜੀ ਹੋਈ ਸੀ। ਇਸੇ ਦੌਰਾਨ, ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਰੱਕ ਨੇ ਟਰਾਲੀ ਨੂੰ ਜ਼ਬਰਦਸਤ ਟੱਕਰ ਮਾਰੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰਾਲੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।
ਹਾਦਸੇ ਬਾਰੇ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ। ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਵਰਧਾ ਦੇ ਇੱਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਪਿਕਅੱਪ ਦੀ ਘੱਟ ਰਫ਼ਤਾਰ ਅਤੇ ਨਾਲ ਜੁੜੀ ਟਰਾਲੀ ਕਾਰਨ ਟਰੱਕ ਡਰਾਈਵਰ ਸਥਿਤੀ ਦਾ ਸਹੀ ਅੰਦਾਜ਼ਾ ਨਹੀਂ ਲਗਾ ਸਕਿਆ, ਜਿਸ ਦੇ ਨਤੀਜੇ ਵਜੋਂ ਇਹ ਹਾਦਸਾ ਵਾਪਰਿਆ।












