October 3, 2026, 12:09 pm
----------- Advertisement -----------
HomeNewsBreaking Newsਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਗਟਾਏ ਇਤਰਾਜ਼ਾਂ ਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ” ਨੂੰ ਨਿੱਜੀ ਰੂਪ ਵਿੱਚ ਮਿਲਣ ਦੇ ਮਾਮਲੇ ਵਿੱਚ ਨਾਨਕਸਰ ਕਲੇਰਾਂ ਜਗਰਾਉਂ ਲੁਧਿਆਣਾ ਤੋਂ ਬਾਬਾ ਲੱਖਾ ਸਿੰਘ ਨੇ ਆਪਣਾ ਪੱਖ ਤੇ ਸਪਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ।

ਆਪਣੇ ਸਪਸ਼ਟੀਕਰਨ ਵਿੱਚ ਬਾਬਾ ਲੱਖਾ ਸਿੰਘ ਨੇ ਮੰਨਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਸ ਨਾਲ ਨਹੀਂ ਮਿਲਣਾ ਚਾਹੀਦਾ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦਾ ਕਾਰਨ ਨਾਨਕਸਰ ਸੰਪਰਦਾ ਵੱਲੋਂ ਚਲਾਏ ਜਾ ਰਹੇ ਹਸਪਤਾਲ ਦੇ ਪ੍ਰਬੰਧਾਂ ਸਬੰਧੀ ਕਾਰਜ ਸਨ, ਜਿਨ੍ਹਾਂ ਨੂੰ ਕਰਨ ਬਾਰੇ ਸਰਕਾਰੀ ਅਫ਼ਸਰਾਂ ਨੇ ਅਸਮਰੱਥਾ ਦਰਸਾਉਂਦਿਆਂ ਮੁੱਖ ਮੰਤਰੀ ਪਾਸੋਂ ਆਦੇਸ਼ ਕਰਵਾਉਣ ਬਾਰੇ ਕਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣਾ ਪਿਆ। ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਤਖ਼ਤ ਸਾਹਿਬ ਤੋਂ ਆਏ ਆਦੇਸ਼ ਨੂੰ ਸਿਰ ਝੁਕਾਉਂਦੇ ਹੋਏ ਸਿਰ ਮੱਥੇ ਮੰਨਦੇ ਹਨ।

ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਬੇਅਦਬੀ ਕਾਨੂੰਨ ਦੀ ਸ਼ਲਾਘਾ ਨਹੀਂ ਕੀਤੀ। ਇਸ ਸਬੰਧੀ ਜੋ ਖ਼ਬਰਾਂ ਮੀਡੀਆ ਵਿੱਚ ਛਪੀਆਂ ਹਨ ਉਨ੍ਹਾਂ ਵੱਲੋਂ ਅਜਿਹਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਇਹ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਹੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਬਾਬਾ ਲੱਖਾ ਸਿੰਘ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਤੇ ਖਿਮਾ ਜਾਚਨਾ ਸਿੰਘ ਸਾਹਿਬ ਵੱਲੋਂ ਪ੍ਰਾਪਤ ਕਰ ਲਿਆ ਗਿਆ ਹੈ ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...