October 5, 2026, 2:02 pm
----------- Advertisement -----------
HomeNewsBreaking Newsਪਤਨੀ ਦਾ ਕਤਲ ਕਰਕੇ ਪਤੀ ਫਰਾਰ, ਖਿੜਕਿਆਂਵਾਲਾ ਪਿੰਡ ’ਚ ਵਾਪਰੀ ਵਾਰਦਾਤ; ਪੁਲਿਸ...

ਪਤਨੀ ਦਾ ਕਤਲ ਕਰਕੇ ਪਤੀ ਫਰਾਰ, ਖਿੜਕਿਆਂਵਾਲਾ ਪਿੰਡ ’ਚ ਵਾਪਰੀ ਵਾਰਦਾਤ; ਪੁਲਿਸ ਵੱਲੋਂ ਭਾਲ ਜਾਰੀ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਟ ਭਾਈ ਪੁਲਿਸ ਮੌਕੇ ਉੱਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲੈ ਪੋਸਟਮਾਰਟਮ ਲਈ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਸ ਮਾਮਲੇ ਨੂੰ ਲੈਕੇ ਜਾਣਕਾਰੀ ਦਿੰਦੇ ਹੋਏ ਥਾਣਾ ਕੋਟਭਾਈ ਦੇ ਇੰਚਾਰਜ ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਿੜਕਿਆਂ ਵਾਲਾ ਵਿਖੇ ਇੱਕ ਵਿਅਕਤੀ ਦੇ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਤਾਂ ਉਹਨਾਂ ਦੀ ਟੀਮ ਮੌਕੇ ਉੱਤੇ ਪਹੁੰਚੀ ਅਤੇ ਦੇਖਿਆ ਕਿ ਘਰ ਦੇ ਕਮਰੇ ਦੇ ਵਿੱਚ ਮ੍ਰਿਤਕ ਮਹਿਲਾ ਦੀ ਲਾਸ਼ ਪਈ ਹੋਈ ਸੀ। ਮ੍ਰਿਤਕਾਂ ਦੀ ਪਹਿਚਾਣ ਗੁਰਸ਼ਮਿੰਦਰ ਕੌਰ ਪਤਨੀ ਨੀਲਾ ਸਿੰਘ (35 ਸਾਲ) ਵਜੋਂ ਹੋਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕਰਦੇ ਹੋਏ ਵੱਖ-ਵੱਖ ਧਰਾਵਾਂ ਦੇ ਤਹਿਤ ਮੁਲਜ਼ਮ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਮੁਲਜ਼ਮ ਪਤੀ ਦੀ ਭਾਲ ਦੇ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਕਤਲ ਕਰਨ ਦੇ ਕਾਰਨ ਸਾਹਮਣੇ ਨਹੀਂ ਆਏ ਹਨ। ਜਾਂਚ ਪੜਤਾਲ ਦੇ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਆਧਾਰ ‘ਤੇ ਹੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...