October 5, 2026, 2:49 pm
----------- Advertisement -----------
HomeNewsBreaking Newsਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

Published on

----------- Advertisement -----------

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟਿਗੇਸ਼ਨ ਟੀਮ (SIT) ਨੇ ਇੱਕ ਵਾਰ ਫਿਰ ਜਾਂਚ ਤੇਜ਼ ਕਰ ਦਿੱਤੀ ਹੈ। SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਯਾਨੀ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਚੰਡੀਗੜ੍ਹ ‘ਚ ਕੀਤੀ ਜਾਣੀ ਹੈ।ਇਸੇ ਮਾਮਲੇ ‘ਚ ਬਰਖ਼ਾਸਤ DSP ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ SIT ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ। ਜਾਂਚ ਦੌਰਾਨ ਪੁਰਾਣੇ ਬਿਆਨਾਂ ਦੇ ਨਾਲ-ਨਾਲ ਕਥਿਤ ਡਰੱਗਜ਼ ਨੈੱਟਵਰਕ ਨਾਲ ਜੁੜੇ ਵਿੱਤੀ ਲੈਣ-ਦੇਣ ਤੇ ਮਾਮਲੇ ਦੀਆਂ ਹੋਰ ਕੜੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।SIT ਨੇ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕਰਕੇ 5 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲਾ ਮੌਕਾ ਹੋ ਸਕਦਾ ਹੈ ਜਦੋਂ ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇ। SIT ਵੱਲੋਂ ਪੁਰਾਣੇ ਰਿਕਾਰਡ ਤੇ ਬਿਆਨਾਂ ਨੂੰ ਮੁੜ ਖੰਗਾਲਣ ਦੇ ਨਾਲ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

FIR ‘ਚ ਮਜੀਠੀਆ ਖ਼ਿਲਾਫ਼ ਲੱਗੇ ਸਨ ਇਲਜ਼ਾਮ

ਹਾਈ ਕੋਰਟ ਦੇ ਰਿਕਾਰਡ ਵਿੱਚ ਪੁਰਾਣੇ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ਤੇ ਭੋਲਾ ਦੀ ਜਾਂਚ ਤੇ ਬਿਆਨਾਂ ਦਾ ਵੀ ਜ਼ਿਕਰ ਹੈ। 20 ਦਸੰਬਰ 2021 ਨੂੰ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਬਿਕਰਮ ਮਜੀਠੀਆ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 25, 27-A ਅਤੇ 29 ਤਹਿਤ FIR ਦਰਜ ਕੀਤੀ ਸੀ। ਇਹ FIR 2018 ਦੀ STF ਰਿਪੋਰਟ ਦੇ ਆਧਾਰ ਤੇ ਦਰਜ ਕੀਤੀ ਗਈ ਸੀ। ਪੁਲਿਸ ਵੱਲੋਂ ਇਲਜ਼ਾਮ ਲਗਾਇਆ ਗਿਆ ਸੀ ਕਿ ਮਜੀਠੀਆ ਦੇ ਕਥਿਤ ਤੌਰ ਤੇ ਡਰੱਗਜ਼ ਤਸਕਰੀ ਦੇ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਨਾਲ ਸਬੰਧ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...

ਪਤਨੀ ਦਾ ਕਤਲ ਕਰਕੇ ਪਤੀ ਫਰਾਰ, ਖਿੜਕਿਆਂਵਾਲਾ ਪਿੰਡ ’ਚ ਵਾਪਰੀ ਵਾਰਦਾਤ; ਪੁਲਿਸ ਵੱਲੋਂ ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ...