October 5, 2026, 8:57 pm
----------- Advertisement -----------
HomeNewsBreaking Newsਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

Published on

----------- Advertisement -----------

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ’ (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ।

ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਕਮੇਟੀ ਇਸ ਦੇ ਰੋਜ਼ਾਨਾ ਦੇ ਕੰਮਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।

ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਨੂੰ ਹਰੀ ਝੰਡੀ

ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਸਰੰਡਰ ਕਰਕੇ ਬਣਾਈਆਂ ਗਈਆਂ ਹਨ।

ਇਸ ਕਦਮ ਦਾ ਮਕਸਦ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ।

ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016 ਵਿੱਚ ਸੋਧ ਨੂੰ ਹਰੀ ਝੰਡੀ

ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਅਸਾਮੀਆਂ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ‘ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਐਮ.ਐਸ.ਸੀ. (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

ਪਿਕਟਸ ਵਿੱਚ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਪ੍ਰਵਾਨਗੀ

ਕੈਬਨਿਟ ਨੇ ‘ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ’ (ਪਿਕਟਸ) ਅਧੀਨ ਕੰਟਰਕਟ ‘ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।

ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਵਿੱਚ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...