October 7, 2026, 3:25 pm
----------- Advertisement -----------
HomeNewsBreaking News Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

Published on

----------- Advertisement -----------

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ ਵਧ ਰਹੇ ਰੁਝਾਨ ਨੂੰ ਰੋਕਣ ਲਈ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ (IRCC) ਨੇ ਐਲਾਨ ਕੀਤਾ ਹੈ ਕਿ ਜੇਕਰ ਝੂਠ ਦਾ ਪਤਾ ਲੱਗ ਜਾਂਦਾ ਹੈ, ਤਾਂ ਦੋਸ਼ੀ ਦੀ ਪੰਜ ਸਾਲਾਂ ਲਈ ਕੈਨੇਡਾ ਵਿੱਚ ਐਂਟਰੀ ਬੈਨ ਕਰ ਦਿੱਤੀ ਜਾਵੇਗੀ।

ਵਿਭਾਗ ਦਾ ਕਹਿਣਾ ਹੈ ਕਿ ਵਿਆਹ ਰਾਹੀਂ ਧੋਖਾਧੜੀਆਂ ਵਧ ਰਹੀਆਂ ਹਨ ਅਤੇ ਪੰਜਾਬ ਤੋਂ ਠੱਗ ਲਾੜੇ-ਲਾੜੀਆਂ ਬਾਰੇ ਦਰਜਨਾਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। IRCC ਲੋਕਾਂ ਨੂੰ ਸਲਾਹ ਦਿੰਦਾ ਹੈ ਕਿ ਉਹ ਕਿਸੇ ਨਾਲ ਵਿਆਹ ਕਰਨ ਅਤੇ ਉਨ੍ਹਾਂ ਨੂੰ ਕੈਨੇਡਾ ਲਿਆਉਣ ਬਾਰੇ ਧਿਆਨ ਨਾਲ ਵਿਚਾਰ ਕਰਨ।

ਅਧਿਕਾਰੀਆਂ ਨੇ ਕੁਝ ਮੁੱਖ ਰੈੱਡ ਫਲੈਗਸ ਵਿਰੁੱਧ ਚੇਤਾਵਨੀ ਦਿੱਤੀ ਹੈ। ਕੈਨੇਡੀਅਨ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਕੈਨੇਡੀਅਨ ਨਾਗਰਿਕ ਜਾਂ ਸਥਾਈ ਨਿਵਾਸੀ (PR) ਜੋ ਅਜਿਹੇ ਫਰਜ਼ੀ ਰਿਸ਼ਤੇ ਵਿੱਚ ਸ਼ਾਮਲ ਪਾਇਆ ਗਿਆ, ਉਸ ‘ਤੇ ਕ੍ਰਿਮਨਲ ਚਾਰਜ ਲਾਏ ਜਾਣਗੇ।

ਜੇ ਝੂਠ ਦਾ ਪਤਾ ਲੱਗ ਜਾਂਦਾ ਹੈ, ਤਾਂ ਤਿੰਨ ਸਾਲਾਂ ਲਈ ਆਪਣੇ ਸਾਥੀ ਦਾ ਪੂਰਾ ਆਰਥਿਕ ਖਰਚਾ ਚੁੱਕਾ ਪਏਗਾ, ਚਾਹੇ ਵਿਆਹ ਅਗਲੇ ਹੀ ਦਿਨ ਕਿਉਂ ਨਾ ਟੁੱਟ ਜਾਵੇ। ਜੇਕਰ ਸਪਾਂਸਰਡ ਵਿਅਕਤੀ ਨੂੰ ਇਸ ਸਮੇਂ ਦੌਰਾਨ ਸਰਕਾਰੀ ਸਮਾਜਿਕ ਸਹਾਇਤਾ ਮਿਲਦੀ ਹੈ, ਤਾਂ ਸਰਕਾਰ ਸਪਾਂਸਰ ਤੋਂ ਪੂਰੀ ਰਕਮ ਵਸੂਲ ਕਰੇਗੀ। ਇਸ ਲਈ ਪੈਸੇ ਦੇ ਲਾਲਚ ਵਿੱਚ ਅਜਿਹੀ ਕਾਂਟ੍ਰੈਕਟ ਮੈਰਿਜ ਵਿੱਚ ਨਾ ਪਓ।

ਇਮੀਗ੍ਰੇਸ਼ਨ ਵਿਭਾਗ ਮੁਤਾਬਕ ਅਜਿਹੇ ਫਰਜ਼ੀਵਾੜੇ ਨਾਲ ਸੱਚੇ ਅਤੇ ਲੋੜਵੰਦ ਪਰਿਵਾਰਾਂ ਦੇ ਕੇਸ ਪ੍ਰਭਾਵਿਤ ਹੁੰਦੇ ਹਨ। ਇਸ ਦੇ ਨਾਲ ਹੀ, ਕੈਨੇਡੀਅਨ ਵੈੱਲਫੇਅਰ ਸਿਸਟਮ ਨੂੰ ਵੀ ਵਿੱਤੀ ਬੋਝ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਧੋਖਾ ਖਾਧੇ ਸਪਾਸਰ ਬਾਅਦ ਵਿਚ ਕਰਜ਼ਾ ਅਤੇ ਸਮਾਜਿਕ ਸਹਾਇਤਾ ਦੀ ਸਥਿਤੀ ਵਿਚ ਪਹੁੰਚ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...

ਮੋਦੀ ਸਰਕਾਰ ਦਿੱਲੀ ਵਾਲਾ ਫਾਰਮੂਲਾ ਪੰਜਾਬ ਵਿੱਚ ਅਪਣਾ ਰਹੀ ਹੈ, ਪਰ ਪੰਜਾਬੀ ਇਹ ਧੋਖਾਧੜੀ ਨਹੀਂ ਚੱਲਣ ਦੇਣਗੇ- ਸੌਰਭ ਭਾਰਦਵਾਜ

ਨਵੀਂ ਦਿੱਲੀ 6 ਅਕਤੂਬਰ:ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ...

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ...

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...