October 8, 2026, 3:41 pm
----------- Advertisement -----------
HomeNewsBreaking News 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਕਾਰ ਆਪਣੇ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਚਾਰ ਖਿਡਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਯੂ.ਪੀ.ਈ.ਆਈ.ਡੀ.ਏ. (UPEIDA) ਦੇ ਸੁਰੱਖਿਆ ਕਰਮਚਾਰੀਆਂ ਨੇ ਜ਼ਖ਼ਮੀ ਖਿਡਾਰੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਕਾਰ ਸਵਾਰ ਸਾਰੇ ਲਖਨਊ ਵਿਚ ਇਕ ਮੈਚ ਖੇਡਣ ਤੋਂ ਬਾਅਦ ਦੇਵਰੀਆ ਵਾਪਸ ਪਰਤ ਰਹੇ ਸਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਹੈ।

ਰਿਪੋਰਟਾਂ ਅਨੁਸਾਰ, ਛੇ ਖਿਡਾਰੀ ਇੱਕ ‘ਅਰਟਿਗਾ’ ਕਾਰ ਵਿੱਚ ਲਖਨਊ ਤੋਂ ਦੇਵਰੀਆ ਵੱਲ ਜਾ ਰਹੇ ਸਨ। ਅੱਜ ਸਵੇਰੇ, ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਇੱਕ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਚੀਕ-ਚਿਹਾੜੇ ਦੇ ਵਿਚਕਾਰ ਹਫੜਾ-ਦਫੜੀ ਮੱਚ ਗਈ। ਵਾਹਨ ਚਾਲਕਾਂ ਅਤੇ ਰਾਹਗੀਰਾਂ ਨੇ ਪੁਲਿਸ ਤੇ ਐਂਬੂਲੈਂਸ ਸੇਵਾਵਾਂ ਨੂੰ ਸੂਚਿਤ ਕੀਤਾ ਅਤੇ ਬਚਾਅ ਕਾਰਜ ਸ਼ੁਰੂ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...