October 8, 2026, 3:41 pm
----------- Advertisement -----------
HomeNewsBreaking Newsਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Published on

----------- Advertisement -----------

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ ਕਟੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਸਵੇਰੇ ਸੈਰ ਕਰਨ ਪਹੁੰਚੇ ਲੋਕਾਂ ਨੇ ਪਾਰਕ ਵਿੱਚ ਲਾਸ਼ ਪਈ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਦੀ ਹਾਲਤ ਦੇਖਦਿਆਂ ਪੁਲਿਸ ਵੱਲੋਂ ਕਤਲ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਲਾਸ਼ ਪੁਰਸ਼ ਦੀ ਹੈ ਜਾਂ ਮਹਿਲਾ ਦੀ।

ਪੁਲਿਸ ਵੱਲੋਂ ਪਾਰਕ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਂਚ ਇਸ ਗੱਲ ’ਤੇ ਵੀ ਕੇਂਦਰਿਤ ਹੈ ਕਿ ਕਤਲ ਪਾਰਕ ਵਿੱਚ ਹੋਇਆ ਜਾਂ ਲਾਸ਼ ਕਿਸੇ ਹੋਰ ਥਾਂ ਤੋਂ ਲਿਆ ਕੇ ਇੱਥੇ ਸੁੱਟੀ ਗਈ। ਪੁਲਿਸ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ। ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨ ਅਤੇ ਸਮੇਂ ਸਬੰਧੀ ਜਾਣਕਾਰੀ ਮਿਲ ਸਕੇਗੀ। ਫਿਲਹਾਲ ਪੁਲਿਸ ਮ੍ਰਿਤਕ ਦੀ ਪਛਾਣ ਅਤੇ ਘਟਨਾ ਨਾਲ ਜੁੜੇ ਹੋਰ ਸੁਰਾਗ ਇਕੱਠੇ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...