November 25, 2026, 1:34 pm
----------- Advertisement -----------
HomeNewsBreaking Newsਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

Published on

----------- Advertisement -----------

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ ਹੈ। ਅਮਰੀਕੀ ਸਰਕਾਰ ਨੇ ਟਾਟਾ-ਇੰਫੋਸਿਸ-ਵਿਪਰੋ ਸਮੇਤ 8 ਕੰਪਨੀਆਂ ’ਤੇ ਰੋਕ ਲਗਾ ਦਿੱਤੀ ਹੈ। ਇਸ ਸੂਚੀ ਵਿਚ ਮਾਈਕ੍ਰੋਸਾਫਟ, ਏਡੋਬੀ, ਕਾਗਿਨਜੇਂਟ ਤੇ ਕੈਪਜੇਮਿਨੀ ਵੀ ਸ਼ਾਮਲ ਹਨ। ਇਸ ਫੈਸਲੇ ਨਾਲ ਇਨ੍ਹਾਂ ਕੰਪਨੀਆਂ ਦੇ ਉਨ੍ਹਾਂ ਵਿਦੇਸ਼ੀ ਮੁਲਾਜ਼ਮਾਂ ਦੀ ਸਥਾਈ ਰਿਹਾਇਸ਼ ਪਾਉਣ ਦੀ ਪ੍ਰਕਿਰਿਆ ਵਿਚ ਦੇਰੀ ਹੋ ਸਕਦੀ ਹੈ ਜਿਨ੍ਹਾਂ ਦੇ ਮਾਮਲੇ ਇਸ ਪ੍ਰਕਿਰਿਆ ਨਾਲ ਜੁੜੇ ਹਨ। ਹਾਲਾਂਕਿ ਇਸ ਦਾ ਮਤਲਬ ਇਹ ਨਹੀਂ ਹੈ ਕਿ ਸਾਰੇ ਮੁਲਾਜ਼ਮਾਂ ਦੀ ਨੌਕਰੀ ਜਾਂ H-1ਬੀ ਵੀਜ਼ਾ ਖਤਮ ਹੋ ਗਿਆ ਹੈ।

ਇਸ ਸੂਚੀ ਵਿਚ ਚਾਰ ਭਾਰਤੀ ਕੰਪਨੀਆਂ ਟੀਸੀਐੱਸ, ਇੰਫੋਸਿਸ, ਵਿਪਰੋ ਤੇ ਐੱਚਸੀਐੱਲਟੈੱਕ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕਾਗਿਨਜੇਂਟ, ਮਾਈਕ੍ਰੋਸਾਫਟ, ਏਡੋਬੀ ਤੇ ਫਰਾਂਸ ਦੀ ਕੈਪਜੇਮਿਨੀ ਦਾ ਨਾਂ ਵੀ ਸਾਹਮਣੇ ਆਇਆ ਹੈ।

ਇਹ ਕੰਪਨੀਆਂ ਵੱਖ-ਵੱਖ ਤਰ੍ਹਾਂ ਦੀਆਂ ਤਕਨੀਕੀ ਸੇਵਾਵਾਂ ਦਿੰਦੀਆਂ ਹਨ। ਟੀਸੀਐੱਸ, ਇੰਫੋਸਿਸ, ਵਿਪਰੋ ਤੇ ਐੱਚਸੀਐੱਲਟੈੱਕ ਸਾਫਟਵੇਅਰ ਤੇ ਆਈਟੀ ਸੇਵਾਵਾਂ ਲਈ ਜਾਣੀ ਜਾਂਦੀ ਹੈ। ਮਾਈਕ੍ਰੋਸਾਫਟ ਵਿੰਡੋਜ ਤੇ ਕਲਾਊਡ ਸੇਵਾਵਾਂ ਦਿੰਦੀਆਂ ਹਨ ਜਦੋਂ ਕਿ ਏਡੋਬੀ ਫੋਟੋ, ਵੀਡੀਓ ਤੇ ਪੀਡੀਐੱਫ ਨਾਲ ਜੁੜੇ ਸਾਫਟਵੇਅਰ ਬਣਾਉਂਦੀ ਹੈ। ਕਾਗਿਨਜੇਂਟ ਤੇ ਕੈਪਜੇਮਿਨੀ ਦੂਜੀ ਕੰਪਨੀਆਂ ਨੂੰ ਤਕਨੀਕੀ ਸੇਵਾਵਾਂ ਤੇ ਸਲਾਹ ਦਿੰਦੀਆਂ ਹਨ।

ਗ੍ਰੀਨ ਕਾਰਡ ਹਾਸਲ ਕਰਨ ਲਈ PERM ਅਹਿਮ ਪ੍ਰਕਿਰਿਆ ਹੈ ਤੇ PERM ਰੁਕਣ ਨਾਲ ਗ੍ਰੀਨ ਕਾਰਡ ਦਾ ਰਾਹ ਪ੍ਰਭਾਵਿਤ ਹੋ ਸਕਦਾ ਹੈ। ਇਸ ਵਿਚ ਕੰਪਨੀ ਨੂੰ ਇਹ ਦਿਖਾਉਣਾ ਹੁੰਦਾ ਹੈ ਕਿ ਸਬੰਧਤ ਨੌਕਰੀ ਲਈ ਅਮਰੀਕੀ ਮੁਲਾਜ਼ਮਾਂ ਨੂੰ ਮੌਕਾ ਦੇਣ ਦੀ ਜ਼ਰੂਰੀ ਪ੍ਰਕਿਰਿਆ ਪੂਰੀ ਕੀਤੀ ਗਈ ਹੈ ਤੇ ਵਿਦੇਸ਼ੀ ਮੁਲਾਜ਼ਮ ਨੂੰ ਨੌਕਰੀ ਦੇਣ ਨਾਲ ਜੁੜੇ ਨਿਯਮਾਂ ਦਾ ਪਾਲਣ ਹੋਇਆ ਹੈ। ਇਸ ਪ੍ਰਕਿਰਿਆ ‘ਤੇ ਰੋਕ ਲੱਗਣ ਨਾਲ ਪ੍ਰਭਾਵਿਤ ਕੰਪਨੀਆਂ ਨਵੀਆਂ ਅਰਜ਼ੀਆਂ ਦਾਖਲ ਨਹੀਂ ਕਰ ਸਕੇਗੀ ਤੇ ਪੈਂਡਿੰਗ ਮਾਮਲਿਆਂ ਦੀ ਪ੍ਰਕਿਰਿਆ ਵੀ ਰੁਕ ਸਕਦੀ ਹੈ। ਇਸ ਵਿਚ ਕੁਝ ਮੁਲਾਜ਼ਮਾਂ ਨੂੰ ਗ੍ਰੀਨ ਕਾਰਡ ਮਿਲਣ ਵਿਚ ਦੇਰੀ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...