October 9, 2026, 3:49 pm
----------- Advertisement -----------
HomeNewsBreaking Newsਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਜਾ ਰਹੀਆਂ ਪੀੜਤ ਔਰਤਾਂ ਨੂੰ ਕਥਿਤ ਤੌਰ ਤੇ ਜਾਨੋਂ ਮਾਰਨ ਅਤੇ ਡਰਾਉਣ-ਧਮਕਾਉਣ ਦੀਆਂ ਧਮਕੀਆਂ ਮਿਲਣ ਦੇ ਗੰਭੀਰ ਦੋਸ਼ ਲੱਗੇ ਹਨ। ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਅੱਜ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਵੱਡਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ (DGP) ਨੂੰ ਪੱਤਰ ਲਿਖ ਕੇ ਇਨ੍ਹਾਂ ਔਰਤਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ। ਬੀਬੀ ਰੂਪ ਕੌਰ ਸੰਧੂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫ਼ੋਰਸ ਨੂੰ ਅਪੀਲ ਕੀਤੀ ਹੈ ਕਿ ਪੀੜਤ ਔਰਤਾਂ ਦੀ ਸੁਰੱਖਿਆ ਲਈ ਠੋਸ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਖ਼ੁਲਾਸਾ ਕੀਤਾ ਕਿ ਜਦੋਂ ਤੋਂ ਉਨ੍ਹਾਂ ਨੇ ਪੀੜਤ ਔਰਤਾਂ ਨੂੰ ਨਾਲ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਉਨ੍ਹਾਂ ਉੱਤੇ ਵੀ ਅੰਮ੍ਰਿਤਸਰ ਨਾ ਜਾਣ ਅਤੇ ਮਾਮਲੇ ਤੋਂ ਪਿੱਛੇ ਹਟਣ ਲਈ ਲਗਾਤਾਰ ਭਾਰੀ ਦਬਾਅ ਪਾਇਆ ਜਾ ਰਿਹਾ ਹੈ।

ਰੂਪ ਕੌਰ ਸੰਧੂ ਅਨੁਸਾਰ, ਪੀੜਤ ਔਰਤ ਖ਼ੁਦ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਇਸ ਘਟਨਾਕ੍ਰਮ ਨਾਲ ਜੁੜੇ ਸਾਰੇ ਅਹਿਮ ਦਸਤਾਵੇਜ਼ੀ ਤੇ ਡਿਜੀਟਲ ਸਬੂਤ ਸੌਂਪਣਾ ਚਾਹੁੰਦੀ ਹੈ। ਇਸ ਤੋਂ ਇਲਾਵਾ ਉਹ ਸਮੁੱਚੀ ਸਿੱਖ ਸੰਗਤ ਦੇ ਸਾਹਮਣੇ ਵੀ ਆਪਣੀ ਸੱਚਾਈ ਰੱਖਣ ਲਈ ਤਿਆਰ ਹੈ। ਸੰਧੂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਨਿਰਪੱਖ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਨਾ ਕਰਵਾਇਆ ਗਿਆ, ਤਾਂ ਉਹ ਮਜਬੂਰ ਹੋ ਕੇ ਸੋਸ਼ਲ ਮੀਡੀਆ ਰਾਹੀਂ ਸੰਗਤ ਤੇ ਜਨਤਾ ਦੀ ਕਚਹਿਰੀ ਵਿੱਚ ਸਾਰੇ ਸਬੂਤ ਜਨਤਕ ਕਰ ਦੇਣਗੇ।

ਖਾਲਸਾ ਪੰਥ ਚੋਂ ਕੱਢਿਆ

ਜ਼ਿਕਰਯੋਗ ਹੈ ਕਿ ਇਸ ਸਮੁੱਚੇ ਮਾਮਲੇ ਨੂੰ ਸਿੱਖ ਰਹਿਤ ਮਰਿਆਦਾ ਅਤੇ ਧਾਰਮਿਕ ਅਨੁਸ਼ਾਸਨ ਦੀ ਘੋਰ ਉਲੰਘਣਾ (ਬੱਜਰ ਕੁਰਹਿਤ) ਕਰਾਰ ਦਿੰਦਿਆਂ 20 ਸਤੰਬਰ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਏ ਪੰਜ ਸਿੰਘ ਸਾਹਿਬਾਨ ਵੱਲੋਂ ਬੇਹੱਦ ਸਖ਼ਤ ਫ਼ੈਸਲਾ ਸੁਣਾਇਆ ਗਿਆ ਸੀ। ਪੰਜ ਸਿੰਘ ਸਾਹਿਬਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਬੇਦਖ਼ਲ (ਛੇਕ) ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ...

OSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ ਕੀਤਾ ਇਨਕਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ...

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ:ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ...