October 10, 2026, 1:49 pm
----------- Advertisement -----------
HomeNewsBreaking Newsਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

Published on

----------- Advertisement -----------

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ ਗਿਆ, ਜਦੋਂ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਚੀਨੀ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਦੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਚਾਲਕ ਦਾ ਬਚਾਅ ਹੋ ਗਿਆ। ਹਾਦਸੇ ਕਾਰਨ ਟਰੱਕ ਦਾ ਵੀ ਕਾਫ਼ੀ ਨੁਕਸਾਨ ਹੋਇਆ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਚਾਲਕ ਮੁਹੰਮਦ ਇਸਹਾਕ ਨੇ ਦੱਸਿਆ ਕਿ ਉਹ ਚੀਨੀ ਨਾਲ ਭਰਿਆ ਟਰੱਕ ਲੈ ਕੇ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਜਦੋਂ ਉਹ ਸਮਰਾਲਾ ਬਾਈਪਾਸ ਤੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੇ ਟਰੱਕ ਦੇ ਅੱਗੇ ਇੱਕ ਕਾਰ ਜਾ ਰਹੀ ਸੀ। ਚਾਲਕ ਅਨੁਸਾਰ ਕਾਰ ਚਾਲਕ ਵਾਰ-ਵਾਰ ਕਾਰ ਨੂੰ ਇਧਰ-ਉਧਰ ਕਰ ਰਿਹਾ ਸੀ। ਇਸ ਦੌਰਾਨ ਜਦੋਂ ਕਾਰ ਟਰੱਕ ਦੇ ਅੱਗੇ ਆ ਗਈ ਤਾਂ ਕਾਰ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਫਲਾਈਓਵਰ ਤੋਂ ਹੇਠਾਂ ਜਾ ਡਿੱਗਿਆ।

ਮੁਹੰਮਦ ਇਸਹਾਕ ਨੇ ਦੱਸਿਆ ਕਿ ਹਾਦਸੇ ਸਮੇਂ ਟਰੱਕ ਵਿੱਚ ਉਨ੍ਹਾਂ ਦੇ ਨਾਲ ਬੈਠੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਇੱਕ ਕਾਰ ਸਵਾਰ ਦੀ ਮਦਦ ਨਾਲ ਜ਼ਖ਼ਮੀ ਕੰਡਕਟਰ ਨੂੰ ਸਮਰਾਲਾ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੇ ਸਿਰ ’ਤੇ ਟਾਂਕੇ ਲਗਾਏ ਗਏ। ਇਸ ਤੋਂ ਇਲਾਵਾ ਉਸ ਦੀ ਲੱਤ ਅਤੇ ਬਾਂਹ ’ਤੇ ਵੀ ਸੱਟਾਂ ਲੱਗੀਆਂ ਹਨ। ਚਾਲਕ ਅਨੁਸਾਰ ਇਸ ਹਾਦਸੇ ਵਿੱਚ ਉਸ ਦਾ ਬਚਾਅ ਹੋ ਗਿਆ, ਪਰ ਟਰੱਕ ਦੇ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ ਵਾਹਨ ਦਾ ਕਾਫ਼ੀ ਨੁਕਸਾਨ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...