October 10, 2026, 1:49 pm
----------- Advertisement -----------
HomeNewsBreaking News ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

Published on

----------- Advertisement -----------

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀਜੇਪੀ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸੜਕਾਂ ’ਤੇ ਉੱਤਰ ਆਈ ਹੈ। ਅੱਜ ‘ਆਪ’ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ਵਿਖੇ ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਹੋਰ ਵੱਡੀ ਗਿਣਤੀ ਵਿੱਚ ‘ਆਪ’ ਆਗੂ ਪਹੁੰਚੇ, ਜਿਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸੈਕਟਰ 17 ਦੇ ਪੁਲੀਸ ਥਾਣੇ ਵਿੱਚ ਬੰਦ ਕਰ ਦਿੱਤਾ। ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਕਰਵਾਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ’ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਐੱਸ.ਆਈ.ਆਰ. ਦੇ ਨਾਮ ’ਤੇ ਦੇਸ਼ ਭਰ ਵਿੱਚੋਂ 13 ਕਰੋੜ ਤੋਂ ਵੱਧ ਵੋਟਾਂ ਕੱਟ ਦਿੱਤੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...