October 13, 2026, 11:25 am
----------- Advertisement -----------
HomeNewsBreaking Newsਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

Published on

----------- Advertisement -----------

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਗੋਲੀ ਲੱਗਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਤੇ ਫੋਟੋਗ੍ਰਾਫਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮ੍ਰਿਤਕ ਮਹਿਲਾ ਦੀ ਪਛਾਣ 42 ਸਾਲਾ ਅਮਨਦੀਪ ਕੌਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਾਰਟੀ ‘ਚ ਹਫੜਾ-ਦਫੜੀ ਮਚ ਗਈ।

ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਪਤਾਰਾ ਦੀ ਪੁਲਿਸ ਮੌਕੇ ਤੇ ਪਹੁੰਚੀ ਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਮਹਿਲਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਜਰਮਨੀ ਤੋਂ ਪਿੰਡ ਪਰਤਿਆ ਸੀ ਪਰਿਵਾਰ

ਜਾਣਕਾਰੀ ਮੁਤਾਬਕ, ਪਿੰਡ ਢੱਡਾ ਦੇ ਰਹਿਣ ਵਾਲੇ ਮੋਤਾ ਸਿੰਘ ਦੀ ਧੀ ਜਰਮਨੀ ‘ਚ ਰਹਿੰਦੀ ਹੈ। ਉਸ ਦੇ ਘਰ ਪੁੱਤਰ ਨੇ ਜਨਮ ਲਿਆ ਸੀ, ਜਿਸ ਤੋਂ ਬਾਅਦ ਉਹ ਆਪਣੇ ਬੱਚੇ ਸਮੇਤ ਵਿਦੇਸ਼ ਤੋਂ ਪਿੰਡ ਢੱਡਾ ਪਰਤੀ ਸੀ। ਬੱਚੇ ਦੇ ਜਨਮਦਿਨ ਦੀ ਖ਼ੁਸ਼ੀ ‘ਚ ਮੋਤਾ ਸਿੰਘ ਵੱਲੋਂ ਪਿੰਡ ‘ਚ ਪਾਰਟੀ ਰੱਖੀ ਗਈ ਸੀ, ਜਿਸ ;ਚ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਪਾਰਟੀ ‘ਚ ਮੋਤਾ ਸਿੰਘ ਦੇ ਜਵਾਈ ਦਾ ਮਾਮਾ ਵੀ ਪਹੁੰਚਿਆ ਹੋਇਆ ਸੀ। ਇਲਜ਼ਾਮ ਹੈ ਕਿ ਪਾਰਟੀ ਦੌਰਾਨ ਡਾਂਸ ਕਰਦੇ ਸਮੇਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ ਉੱਥੇ ਮੌਜੂਦ ਉਸ ਦੇ ਸਾਲੇ ਦੀ ਨੂੰਹ ਅਮਨਦੀਪ ਕੌਰ, ਇੱਕ ਬੱਚੇ ਤੇ ਫੋਟੋਗ੍ਰਾਫਰ ਨੂੰ ਲੱਗੀ।

ਮਹਿਲਾ ਦੀ ਮੌਕੇ ਤੇ ਮੌਤ

ਗੋਲੀ ਲੱਗਣ ਕਾਰਨ ਅਮਨਦੀਪ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਇੱਕ ਬੱਚਾ ਤੇ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...