October 13, 2026, 1:28 pm
----------- Advertisement -----------
HomeNewsBreaking Newsਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

Published on

----------- Advertisement -----------

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਹਵਾਈ ਅੱਡੇ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ। ਜਾਣਕਾਰੀ ਮੁਤਾਬਕ, ਸੋਮਵਾਰ ਰਾਤ ਕਰੀਬ 9 ਵਜੇ ਰਾਜਾਸਾਂਸੀ ਨੇੜਲੇ ਇੱਕ ਪਿੰਡ ‘ਚ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅੰਮ੍ਰਿਤਸਰ ਆ ਰਹੀਆਂ ਤਿੰਨ ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ, ਏਅਰ ਇੰਡੀਆ ਦੀ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਉਡਾਣ AI-855 ਨੂੰ ਵਾਪਸ ਦਿੱਲੀ ਭੇਜ ਦਿੱਤਾ ਗਿਆ। ਇਸੇ ਤਰ੍ਹਾਂ ਇੰਡੀਗੋ ਦੀ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਉਡਾਣ 6E-5028 ਨੂੰ ਚੰਡੀਗੜ੍ਹ ਵੱਲ ਡਾਇਵਰਟ ਕੀਤਾ ਗਿਆ, ਜਦਕਿ ਮਲੇਸ਼ੀਆ ਏਅਰਲਾਈਨਜ਼ ਦੀ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆ ਰਹੀ ਉਡਾਣ MH-118 ਨੂੰ ਦਿੱਲੀ ਭੇਜਿਆ ਗਿਆ। ਘਟਨਾ ਤੋਂ ਬਾਅਦ ਹਵਾਈ ਅੱਡੇ ਦੇ ਆਲੇ-ਦੁਆਲੇ ਸੁਰੱਖਿਆ ਨੂੰ ਲੈ ਕੇ ਚੌਕਸੀ ਵਰਤੀ ਜਾ ਰਹੀ ਹੈ। ਹਾਲਾਂਕਿ, ਡਰੋਨ ਐਕਟੀਵਿਟੀ ਸਬੰਧੀ ਅਜੇ ਤੱਕ ਅਧਿਕਾਰਤ ਪੁਸ਼ਟੀ ਤੇ ਘਟਨਾ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।

ਸਤੰਬਰ ਮਹੀਨੇ ਵੀ ਸਾਹਮਣੇ ਆਇਆ ਸੀ ਅਜਿਹਾ ਮਾਮਲਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਮਹੀਨੇ, ਸਤੰਬਰ ‘ਚ ਵੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਦੇਰ ਰਾਤ ਸ਼ੱਕੀ ਡਰੋਨ ਗਤੀਵਿਧੀ ਨੂੰ ਲੈ ਕੇ ਹੜਕੰਪ ਮਚ ਗਿਆ ਸੀ। ਸ਼ੁਰੂਆਤੀ ਜਾਂਚ ‘ਚ ਇਹ ਸ਼ੱਕ ਜਤਾਇਆ ਸੀ ਕਿ ਏਅਰਪੋਰਟ ਨੇੜੇ ਦਿਖਾਈ ਦਿੱਤਾ ਡਰੋਨ ਖੇਡ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਉਡਾਇਆ ਗਿਆ ਹੋ ਸਕਦਾ ਹੈ। ਹਾਲਾਂਕਿ, ਇਸ ਮਾਮਲੇ ‘ਚ ਪੁਲਿਸ ਦੇ ਉੱਚ-ਅਧਿਕਾਰੀਆਂ ਤੇ ਏਅਪੋਰਟ ਪ੍ਰਸ਼ਾਸਨ ਨੇ ਮੀਟਿੰਗ ਕੀਤੀ ਸੀ, ਜਾਂਚ ਨੂੰ ਅੱਗੇ ਵਧਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...