October 12, 2026, 11:57 am
----------- Advertisement -----------
HomeNewsBreaking Newsਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

Published on

----------- Advertisement -----------

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ ਆੜ ਹੇਠ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਇੱਕ ਲਾੜੀ ਨੂੰ ਰਾਏਕੋਟ ਥਾਣਾ ਸਦਰ ਪੁਲਿਸ ਨੇ ਸੱਤ ਸਾਲ ਬਾਅਦ ਕੈਨੇਡਾ ਤੋਂ ਇੰਡੀਆ ਆਉਣ ‘ਤੇ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਹੈ। ਇਹ ਮਾਮਲਾ ਰਾਏਕੋਟ ਸਬ ਡਵੀਜਨ ਅਧੀਨ ਪੈਂਦੇ ਪਿੰਡ ਬੋਪਾਰਾਏ ਖੁਰਦ ਹੈ, ਜਿਥੋਂ ਦੇ ਵਸਨੀਕ ਹਰਪ੍ਰੀਤ ਸਿੰਘ ਨਾਲ ਵਿਆਹ ਕਰਵਾਉਣ ਉਪਰੰਤ ਉਸਦੀ ਪਤਨੀ 51 ਲੱਖ ਰੁਪਏ ਖਰਚ ਕੇ ਕੈਨੇਡਾ ਚੱਲੀ ਗਈ ਸੀ ਪਰ ਉੱਥੇ ਜਾ ਕੇ ਉਸ ਨੇ ਆਪਣਾ ਰੰਗ ਬਦਲ ਲਿਆ ਅਤੇ ਆਪਣੇ ਪਤੀ ਨੂੰ ਕੈਨੇਡਾ ਸੱਦਣ ਦੀ ਬਜਾਏ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲੋਂ ਨਾਤਾ ਤੋੜ ਲਿਆ। ਜਿਸ ਤੋਂ ਦੁੱਖੀ ਤੇ ਪ੍ਰੇਸ਼ਾਨ ਹੋਏ ਪੀੜਤ ਪਤੀ ਨੇ ਆਪਣੀ ਪਤਨੀ ਤੇ ਸੁਹਰੇ ਪਰਿਵਾਰ ਖਿਲਾਫ਼ ਪੁਲਿਸ ਥਾਣਾ ਸਦਰ ਰਾਏਕੋਟ ਅਧੀਨ ਪੈਂਦੀ ਚੌਂਕੀ ਜਲਾਲਦੀਵਾਲ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਦੇ ਪਿਤਾ ਰਣਜੀਤ ਸਿੰਘ ਤੇ ਉਸਦੀ ਮਾਤਾ ਨੇ ਦੱਸਿਆ ਕਿ ਸਾਲ 2019 ਵਿੱਚ ਉਨ੍ਹਾਂ ਬੜੇ ਚਾਵਾਂ ਤੇ ਲਾਡ ਨਾਲ ਆਪਣੇ ਬੇਟੇ ਹਰਪ੍ਰੀਤ ਸਿੰਘ ਦਾ ਵਿਆਹ ਬਰਨਾਲਾ ਜਿਲੇ ਦੇ ਪਿੰਡ ਦੁੱਗਾ ਦੀ ਵਸਨੀਕ ਆਈਲੈਸਟ ਚੋਂ ਚੰਗੇ ਬੈਂਡ ਹਾਸਲ ਕਰਨ ਵਾਲੀ ਜਸਪ੍ਰੀਤ ਕੌਰ ਪੁੱਤਰੀ ਪਰਮਜੀਤ ਕੌਰ ਨਾਲ ਨਾਲ ਕੀਤਾ ਸੀ। ਜਿਸ ਦੌਰਾਨ ਦੋਵੇਂ ਧਿਰਾਂ ਨੇ ਫੈਸਲਾ ਕੀਤਾ ਕਿ ਤੁਸੀਂ ਨੂੰਹ ਨੂੰ ਕੈਨੇਡਾ ਭੇਜਣ ਦਾ ਖਰਚਾ ਕਰ ਦਿਓ ਅਤੇ ਜਸਪ੍ਰੀਤ ਕੌਰ ਕੈਨੇਡਾ ਜਾ ਕੇ ਉਨ੍ਹਾਂ ਦੇ ਲੜਕੇ ਨੂੰ ਵੀ ਉੱਥੇ ਸੱਦ ਲਵੇਗੀ।ਜਿਸ ‘ਤੇ ਉਨ੍ਹਾਂ ਜਸਪ੍ਰੀਤ ਕੌਰ ਨੂੰ ਕੈਨੇਡਾ ਭੇਜਣ ਲਈ 51 ਲੱਖ 60 ਹਜਾਰ ਰੁਪਏ ਦਾ ਖਰਚਾ ਕੀਤਾ ਪਰ ਜਸਪ੍ਰੀਤ ਕੌਰ ਨੇ ਕੈਨੇਡਾ ਪਹੁੰਚ ਕੇ ਮਹੀਨੇ ਬਾਅਦ ਹੀ ਆਪਣੇ ਰੰਗ ਬਦਲ ਲਏ ਅਤੇ ਉਨ੍ਹਾਂ ਦੇ ਬੇਟੇ ਨਾਲ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ, ਉਸਨੂੰ ਕੈਨੇਡਾ ਵੀ ਨਹੀਂ ਬੁਲਾਇਆ। ਜਿਸਦੇ ਚਲਦੇ ਉਨ੍ਹਾਂ ਨੇ ਸਾਲ 2020 ਵਿੱਚ ਪੁਲਿਸ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ। ਜਿਸ ‘ਤੇ ਕਾਰਵਾਈ ਕਰਦਿਆਂ ਰਾਏਕੋਟ ਪੁਲਿਸ ਨੇ ਐਨਆਰਆਈ ਨੂੰਹ ਜਸਪ੍ਰੀਤ ਕੌਰ, ਉਸਦੇ ਦੇ ਪੇਕੇ ਪਰਿਵਾਰ ਅਤੇ ਵਿਚੋਲੇ ਸਮੇਤ ਮੰਡੀ ਅਹਿਮਦਗੜ੍ਹ ਦੇ ਟਰੈਵਲ ਏਜੰਟ ਖਿਲਾਫ਼ ਠੱਗੀ ਮਾਰਨ ਦਾ ਮੁਕੱਦਮਾ ਦਰਜ ਕਰ ਲਿਆ ਅਤੇ ਦਿੱਲੀ ਏਅਰਪੋਰਟ ਆਥਰਟੀ ਕੋਲ ਨੋਟਿਸ ਦਰਜ ਕਰਵਾਇਆ। ਸਮਾਂ ਬਦਲਦਿਆਂ ਦੇਰ ਨਹੀਂ ਲੱਗਦੀ ਬੀਤੇ ਕੱਲ੍ਹ ਕਿਸੇ ਕਾਰਨ ਕੈਨੇਡਾ ਤੋਂ ਇੰਡੀਆ ਵਾਪਸ ਆਈ ਜਸਪ੍ਰੀਤ ਕੌਰ ਨੂੰ ਥਾਣਾ ਸਦਰ ਰਾਏਕੋਟ ਦੀ ਪੁਲਿਸ ਚੌਂਕੀ ਜਲਾਲਦੀਵਾਲ ਨੇ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ। ਇਸ ਮੌਕੇ ਇਸ ਪੀੜਿਤ ਪਰਿਵਾਰ ਦੇ ਵਕੀਲ ਅਸ਼ੋਕ ਭੰਡਾਰੀ ਨੇ ਕਿਹਾ ਕਿ ਉਨ੍ਹਾਂ ਨੇ ਜਸਪ੍ਰੀਤ ਕੌਰ ਨੂੰ ਇੰਡੀਆ ਲਿਆਉਣ ਲਈ ਬੜੀ ਲੰਬੀ ਕਾਨੂੰਨੀ ਲੜਾਈ ਲੜੀ ਤੇ ਹੁਣ ਓੰਨਾ ਨੂੰ ਮਾਣਯੋਗ ਅਦਾਲਤ ਤੇ ਭਰੋਸਾ ਹੈ ਕਿ ਪੀੜਿਤ ਪਰਿਵਾਰ ਨੂੰ ਇਨਸਾਫ ਜਰੂਰ ਮਿਲੇਗਾ। ਇਸ ਮੌਕੇ ਰਾਏਕੋਟ ਪੁਲਿਸ ਦੇ ਥਾਣੇਦਾਰ ਰਾਜ ਕੁਮਾਰ ਨੇ ਕਿਹਾ ਕਿ ਉਹ ਇਸ ਲੜਕੀ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕਰਕੇ ਲਿਆਏ ਹਨ ਤੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਹੈ ਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...