October 12, 2026, 2:33 pm
----------- Advertisement -----------
HomeNewsBreaking News ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

Published on

----------- Advertisement -----------

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ’ਤੇ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਤੋਂ ਮੁੱਖ ਮੰਤਰੀ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਤੇ ਹੋਰਨਾਂ ਨੂੰ ਰਾਹਤ ਮਿਲੀ ਹੈ । ਉਹ ਹੁਣ ਸੀਬੀਆਈ ਦੀ ਜਾਂਚ ’ਚ ਸ਼ਾਮਲ ਹੋ ਸਕਣਗੇ ਪ੍ਰੰਤੂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਸੀਬੀਆਈ ਜਾਂਚ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ਤੇ ਸੁਪਰੀਮ ਕੋਰਟ ਨੇ ਸਾਫ਼ ਇਨਕਾਰ ਕਰ ਦਿੱਤਾ ਹੈ।

ਪੰਜਾਬ ਦੇ ਐਡਵੋਕੇਟ ਜਨਰਲ (AG) ਮਨਿੰਦਰਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਸੀ.ਬੀ.ਆਈ. ਮਾਮਲੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਖ਼ਿਲਾਫ਼ ਕੋਈ ਜ਼ਬਰੀ ਕਾਰਵਾਈ ਨਹੀਂ ਕਰ ਸਕੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 5 ਅਕਤੂਬਰ ਨੂੰ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (SLP) ਰਾਹੀਂ ਚੁਣੌਤੀ ਦਿੱਤੀ ਸੀ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲ਼ੇ ਦੇ ਬੈਂਚ ਵੱਲੋਂ ਸੁਣਾਏ ਗਏ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...