October 12, 2026, 2:33 pm
----------- Advertisement -----------
HomeNewsBreaking News ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ,...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

Published on

----------- Advertisement -----------

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

ਸਰਹਿੰਦ ਨੈਸ਼ਨਲ ਹਾਈਵੇ ਤੇ ਮੈਕਡੋਨਲਡ ਰੈਸਟੋਰੈਂਟ ਪਤਾਰਸੀ ਨਜ਼ਦੀਕ ਮੁਲੇਪੁਰ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਤੇਜ਼ ਰਫਤਾਰ ਗੱਡੀ ਵੱਲੋਂ ਇੱਕ ਹੋਮਗਾਰਡ ਜਵਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਦੀ ਉਸ ਦੀ ਮੌਤ ਹੋ ਗਈ, ਦੁਰਘਟਨਾ ਤੋਂ ਬਾਅਦ ਪੁਲਿਸ ਵੱਲੋਂ ਇਲਾਜ ਲਈ ਹੋਮਗਾਰਡ ਜਵਾਨ ਸਲਾਮਦੀਨ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਧਰ ਦੂਜੇ ਪਾਸੇ ਮੂਲੇਪੁਰ ਪੁਲਿਸ ਵੱਲੋਂ ਗੱਡੀ ਦੀ ਨੰਬਰ ਪਲੇਟ ਨੂੰ ਮੌਕੇ ‘ਤੇ ਹੀ ਬਰਾਮਦ ਕਰ ਲਿਆ ਗਿਆ ਜਿਸ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੂਲੇਪੁਰ ਵਿਖੇ ਗੱਡੀ ਦੇ ਨਾਮਾਲੂਮ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਸਾਈਡ ਤੋਂ ਆ ਰਹੀ ਇਕ ਗੱਡੀ ਨੰਬਰ ਸੀ.ਐੱਚ-01-ਸੀ.ਵਾਈ-5100 ਨੂੰ ਨਾਕੇ ਤੇ ਮੌਜੂਦ ਹੋਮਗਾਰਡ ਜਵਾਨ ਸਲਾਮਦੀਨ(52) ਨੇ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਗੱਡੀ ਦੇ ਡਰਾਈਵਰ ਨੇ ਗੱਡੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਸਲਾਮਦੀਨ ਦੇ ਉਤੇ ਚਾੜ੍ਹ ਦਿੱਤੀ। ਜਿਸ ਕਾਰਨ ਗੰਭੀਰ ਸੱਟਾਂ ਲੱਗਣ ‘ਤੇ ਸਲਾਮਦੀਨ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...