October 13, 2026, 11:25 am
----------- Advertisement -----------
HomeNewsBreaking Newsਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

Published on

----------- Advertisement -----------

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇਕ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਉਰਫ਼ ਹੈਪੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਮੋਜ਼ ਦੀ ਰੇਹੜੀ ‘ਤੇ ਹੋਏ ਮਾਮੂਲੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ ਅਤੇ ਇਸ ਦੌਰਾਨ ਨੌਜਵਾਨ ਦੇ ਸੀਨੇ ਵਿਚ ਚਾਕੂ ਮਾਰ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ, ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪਾਖੀ ਵਿਚ ਮੋਮੋਜ਼ ਦੀ ਰੇਹੜੀ ‘ਤੇ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਕਹਾਸੁਣੀ ਹੋ ਗਈ। ਦੇਖਦੇ ਹੀ ਦੇਖਦੇ ਇਹ ਵਿਵਾਦ ਵਧ ਗਿਆ ਅਤੇ ਮਾਮਲਾ ਹਿੰਸਕ ਹੋ ਗਿਆ। ਦੋਸ਼ ਹੈ ਕਿ ਇਸ ਦੌਰਾਨ ਮੋਮੋਜ਼ ਵੇਚਣ ਵਾਲੇ ਨੌਜਵਾਨ ਵਲੋਂ ਜਗਮੀਤ ਸਿੰਘ ਉਰਫ਼ ਹੈਪੀ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਚਾਕੂ ਸੀਨੇ ਵਿਚ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਮ੍ਰਿਤਕ ਦਾ ਪਿਤਾ ਵੀ ਮੌਕੇ ‘ਤੇ ਮੌਜੂਦ ਸੀ।

ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ। ਮਹਿਜ਼ 10 ਰੁਪਏ ਦੇ ਕਥਿਤ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਵਿਚ ਇਕ ਨੌਜਵਾਨ ਦੀ ਜਾਨ ਚਲੀ ਜਾਣ ਕਾਰਨ ਇਲਾਕੇ ਵਿਚ ਦੁੱਖ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਜਗਮੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਮਾਸੂਮ ਧੀਆਂ ਛੱਡ ਗਿਆ ਹੈ। ਇਸ ਘਟਨਾ ਨੇ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਰਨੀਵਾਲਾ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਅਤੇ ਏ.ਐੱਸ.ਆਈ. ਰਮਨਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜਗਮੀਤ ਸਿੰਘ ਉਰਫ਼ ਹੈਪੀ ਆਪਣੇ ਦੋਸਤ ਬੇਅੰਤ ਸਿੰਘ ਨਾਲ ਮੋਮੋਜ਼ ਖਾਣ ਲਈ ਗਿਆ ਸੀ। ਇਸ ਦੌਰਾਨ ਮੋਮੋਜ਼ ਦੀ ਰੇਹੜੀ ‘ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋ ਗਿਆ, ਜੋ ਬਾਅਦ ਵਿਚ ਹਿੰਸਕ ਰੂਪ ਧਾਰ ਗਿਆ।

ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਮਾਮਲੇ ਵਿਚ ਕੇਸ ਦਰਜ ਕਰਕੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ 24 ਘੰਟਿਆਂ ਦੇ ਅੰਦਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿੱਟੂ ਪੁੱਤਰ ਗੁਰਦੇਵ ਸਿੰਘ ਅਤੇ ਗੁਰਚਰਨ ਸਿੰਘ ਪੁੱਤਰ ਅਜੀਤ ਸਿੰਘ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...