October 14, 2026, 3:05 pm
----------- Advertisement -----------
HomeNewsBreaking Newsਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 153 ਹੋਰ ਆਮ ਆਦਮੀ ਕਲੀਨਿਕ ਸੌਂਪੇ ਜਾ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿਖੇ ਸੂਬੇ ਦੇ ਲੋਕਾਂ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਵੱਡੀ ਸੌਗਾਤ ਦੇਣਗੇ। ਇਸ ਨਾਲ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ 1,245 ਹੋ ਜਾਵੇਗੀ। ਸਰਕਾਰ ਦੇ ਇਸ ਕਦਮ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਆਸਾਨੀ ਨਾਲ ਉਪਲਬਧ ਹੋਣਗੀਆਂ।

ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਅਤੇ ਮਰੀਜ਼ਾਂ ਦੀ ਸਿਹਤ ਜਾਂਚ ਲਈ 47 ਤਰ੍ਹਾਂ ਦੇ ਵੱਖ-ਵੱਖ ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ 6.48 ਕਰੋੜ ਲੋਕ ਓ.ਪੀ.ਡੀ. ਸੇਵਾਵਾਂ ਅਤੇ 3.63 ਕਰੋੜ ਤੋਂ ਵੱਧ ਲੋਕ ਮੁਫ਼ਤ ਡਾਇਗਨੌਸਟਿਕ ਟੈਸਟਾਂ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਦੇ ਇਲਾਜ ’ਤੇ ਹੋਣ ਵਾਲੇ ਵੱਡੇ ਖਰਚੇ ਦੀ ਬੱਚਤ ਹੋਵੇਗੀ ਅਤੇ ਸਿਹਤ ਸੇਵਾਵਾਂ ਹਰ ਨਾਗਰਿਕ ਦੀ ਪਹੁੰਚ ਵਿੱਚ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...