October 15, 2026, 4:17 pm
----------- Advertisement -----------
HomeNewsBreaking Newsਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

Published on

----------- Advertisement -----------

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਨੇ ਮਾਨਸਾ ਸਿਟੀ ਥਾਣੇ ਦੀ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਵਿਰੁੱਧ ਜਾਂਚ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ।

ਦੂਜੇ ਪਾਸੇ, ਇਸ ਕਤਲ ਦੇ ਵਿਰੋਧ ਵਿੱਚ ਅੱਜ (15 ਅਕਤੂਬਰ) ਨੂੰ ਬੁਲਾਏ ਗਏ ‘ਪੰਜਾਬ ਬੰਦ’ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖੇ ਗਏ ਇਸ ਬੰਦ ਕਾਰਨ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਪ੍ਰਾਈਵੇਟ ਸਕੂਲ, ਕਾਲਜ ਅਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਹਾਲਾਂਕਿ ਸਰਕਾਰੀ ਸਕੂਲ ਖੁੱਲ੍ਹੇ ਹਨ ਪਰ ਵਿਦਿਆਰਥੀਆਂ ਦੀ ਹਾਜ਼ਰੀ ਨਾਮਾਤਰ ਹੈ।

ਬਠਿੰਡਾ ਵਿੱਚ ਸਿੱਧੂਪੁਰ ਕਿਸਾਨ ਜਥੇਬੰਦੀ ਵੱਲੋਂ ਬਠਿੰਡਾ-ਚੰਡੀਗੜ੍ਹ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਆਵਾਜਾਈ ਠੱਪ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਦੇਖਦੇ ਹੋਏ ਬਠਿੰਡਾ ਅਤੇ ਫਰੀਦਕੋਟ ਵਿੱਚ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਬੰਦ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਜਿਵੇਂ ਹਸਪਤਾਲ, ਐਂਬੂਲੈਂਸ, ਮੈਡੀਕਲ ਸਟੋਰ ਅਤੇ ਫ਼ਾਇਰ ਬ੍ਰਿਗੇਡ ਨੂੰ ਛੋਟ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਭੀਮ ਸਿੰਘ ਨੇ ਸੀ.ਬੀ.ਆਈ. (CBI) ਜਾਂਚ ਦੀ ਮੰਗ ‘ਤੇ ਅੜੇ ਰਹਿੰਦਿਆਂ ਅਜੇ ਤੱਕ ਲਾਸ਼ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...