October 15, 2026, 4:16 pm
----------- Advertisement -----------
HomeNewsBreaking News ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ:...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

Published on

----------- Advertisement -----------

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ “100 ਫੀਸਦੀ” ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ “ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਕਪਤਾਨ” ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਕੋਲ ਇੱਕ “ਮਜ਼ਬੂਤ ਟੀਮ” ਹੈ।

ਪਿਛਲੇ ਮਹੀਨੇ ਪੰਜਾਬ ਦੇ ਏ ਆਈ ਸੀ ਸੀ ਜਨਰਲ ਸਕੱਤਰ ਇੰਚਾਰਜ ਵਜੋਂ ਅਹੁਦਾ ਸੰਭਾਲਣ ਵਾਲੇ ਪਾਇਲਟ ਨੇ ਸਪਸ਼ਟ ਕੀਤਾ ਕਿ ਸੂਬੇ ਵਿੱਚ ਪਾਰਟੀ ਦਾ ਕੋਈ ਮੁੱਖ ਮੰਤਰੀ ਚਿਹਰਾ ਨਹੀਂ ਹੋਵੇਗਾ ਅਤੇ ਸਾਰੇ ਆਗੂ “ਇੱਕ ਟੀਮ ਵਜੋਂ ਇਕੱਠੇ ਮਿਲ ਕੇ ਲੜ ਰਹੇ ਹਨ”। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਪਾਰਟੀ ਵਰਕਰਾਂ, ਆਗੂਆਂ ਅਤੇ ਵਿਧਾਇਕਾਂ ਦੀ ਸਲਾਹ ਨਾਲ ਮੁੱਖ ਮੰਤਰੀ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ।

ਪਾਇਲਟ ਨੇ ਕਿਹਾ, “ਪੰਜਾਬ ਨੇ ਅਕਾਲੀ ਦਲ-ਭਾਜਪਾ ਅਤੇ ‘ਆਪ’ ਦੀਆਂ ਸਰਕਾਰਾਂ ਦੇਖੀਆਂ ਹਨ, ਪਰ ਕਾਂਗਰਸ ਨੇ ਹੀ ਅਤਿਵਾਦ ਦਾ ਖਾਤਮਾ ਕੀਤਾ, ਵਿਕਾਸ ਕਰਵਾਇਆ ਅਤੇ ਨਿਵੇਸ਼ ਲਿਆਂਦਾ।” ਉਨ੍ਹਾਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਰੇ ਆਗੂਆਂ ਨੂੰ ਨਾਲ ਜੋੜਿਆ ਹੈ ਅਤੇ ਟੀਮ ਦੇ 11 ਖਿਡਾਰੀ ਬਹੁਤ ਮਜ਼ਬੂਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਰਗੇ ਤਜ਼ਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ, ਜਿਸ ਨਾਲ ਉਨ੍ਹਾਂ ਦੀ ਟੀਮ ਕਾਫ਼ੀ ਮਜ਼ਬੂਤ ਹੈ। ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਰਭਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ।

ਭਾਜਪਾ ਬਾਰੇ ਗੱਲ ਕਰਦਿਆਂ ਪਾਇਲਟ ਨੇ ਕਿਹਾ ਕਿ ਉਨ੍ਹਾਂ ਕੋਲ ਸਾਧਨ ਬਹੁਤ ਹਨ ਪਰ ਉਹ ਵੱਡੀ ਤਾਕਤ ਨਹੀਂ ਬਣ ਸਕਣਗੇ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਅਕਾਲੀ ਦਲ ਦਾ ਸਹਾਰਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਧੜਿਆਂ ਵਿੱਚ ਵੰਡੀ ਜਾ ਚੁੱਕੀ ਹੈ ਅਤੇ ਹੁਣ ਪਹਿਲਾਂ ਵਰਗੀ ਮਜ਼ਬੂਤ ਨਹੀਂ ਰਹੀ।

ਪਾਇਲਟ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੁਕਾਬਲਾ ਕਾਂਗਰਸ ਅਤੇ ‘ਆਪ’ ਵਿਚਾਲੇ ਹੀ ਹੋਵੇਗਾ ਅਤੇ ਕਾਂਗਰਸ ਇਹ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...