October 16, 2026, 2:49 pm
----------- Advertisement -----------
HomeNewsBreaking Newsਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

Published on

----------- Advertisement -----------

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਅੱਜ ਸੰਘਰਸ਼ ਕਮੇਟੀ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਐਸਐਸਪੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਅਤੇ ਪਰਿਵਾਰ ਜਿਸ ਤਰ੍ਹਾਂ ਚਾਹੇਗਾ, ਉਸੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕੱਲ੍ਹ ਖੋਖੇ ਵਾਲੇ ਦੇ ਸਮਾਨ ਨੂੰ ਅੱਗ ਲਗਾਉਣ ਅਤੇ ਫਿਰਕੂ ਬਿਆਨਬਾਜੀ ਵੀਡੀਓ ਕਰਨ ਵਾਲੇ ਮਾਮਲਿਆ ਵਿੱਚ ਦੋ ਪਰਚੇ ਦਰਜ ਕੀਤੇ ਗਏ ਹਨ ਅਤੇ ਸ਼ਨਾਖ਼ਤ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਭੰਗ ਕਰਨ ਵਾਲੇ ਮਾੜੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਉਸ ਖੋਖੇ ਵਿੱਚੋਂ ਸਮਾਨ ਕੱਢ ਕੇ ਅੱਗ ਲਗਾਉਣ ਵਾਲੇ ਅਤੇ ਇੱਕ ਵਿਅਕਤੀ ਵੱਲੋਂ ਫਿਰਕੂ ਬਿਆਨਬਾਜੀ ਕਰਕੇ ਆਪਣੀ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਕਿਸ ਦਰਜ ਕੀਤਾ ਗਿਆ ਹੈ। ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾਵੇਗੀ। ਜੇਕਰ ਅਜਿਹੀਆਂ ਕੋਈ ਵੀ ਹਿੰਸਕ ਘਟਨਾਵਾਂ ਨੂੰ ਅੰਜਾਮ ਦੇਵੇਗਾ ਜਾਂ ਹੁੜਦੰਗਬਾਜੀ ਕਰੇਗਾ।ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਪਰਿਵਾਰ ਅਤੇ ਸੰਘਰਸ਼ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹੇਗਾ ਅਤੇ ਹਰ ਮੁੱਦੇ ’ਤੇ ਆਪਸੀ ਸਹਿਮਤੀ ਨਾਲ ਯੋਜਨਾਬੱਧ ਤਰੀਕੇ ਨਾਲ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੀ ਸਹਿਮਤੀ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਫ਼ੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਜਿਨ੍ਹਾਂ ਲੋਕਾਂ ਦੇ ਨੁਕਸਾਨ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਇਸ ਮੌਕੇ ਪ੍ਰਸ਼ਾਸਨ ਦੇ ਨਾਲ ਸੰਘਰਸ਼ ਕਮੇਟੀ ਦੇ ਗੁਰਲਾਭ ਮਾਹਲ ਅਤੇ ਹੋਰ ਸੰਘਰਸ਼ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...