October 17, 2026, 11:57 am
----------- Advertisement -----------
HomeNewsBreaking Newsਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

Published on

----------- Advertisement -----------

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ ਮੂਲ ਦੀ ਔਰਤ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ ਦਫ਼ਤਰ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਮ੍ਰਿਤਕਾ ਦੇ ਪਤੀ ਗੁਰਿੰਦਰ ਗਿੱਲ ਨੂੰ ਕਤਲ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਜੈਸਮੀਨ ਦੇ ਚਚੇਰੇ ਭਰਾ ਨੇ 4 ਅਕਤੂਬਰ ਨੂੰ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਐਲ ਡੋਰਾਡੋ ਕਾਊਂਟੀ ਖੇਤਰ ਵਿੱਚੋਂ ਇੱਕ ਔਰਤ ਦੀਆਂ ਸੜੀ ਹੋਈ ਦੇਹ ਬਰਾਮਦ ਹੋਈ ਸੀ। ਜਾਂਚ ਅਤੇ ਫੋਰੈਂਸਿਕ ਪੜਤਾਲ ਤੋਂ ਬਾਅਦ ਇਸ ਦੇਹ ਦੀ ਪਛਾਣ ਜੈਸਮੀਨ ਗਿੱਲ ਵਜੋਂ ਹੋਈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪਤੀ ਗੁਰਿੰਦਰ ਨੇ ਜਾਸੂਸਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਪਤਨੀ ਜਦੋਂ ਘਰ ਦੇ ਬਾਹਰੋਂ ਡਾਕ (ਮੇਲ) ਚੈੱਕ ਕਰ ਰਹੀ ਸੀ ਤਾਂ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ICE) ਦੇ ਏਜੰਟ ਉਸ ਨੂੰ ਹਿਰਾਸਤ ਵਿੱਚ ਲੈ ਗਏ ਸਨ। ਹਾਲਾਂਕਿ, ਜਦੋਂ ਤਫ਼ਤੀਸ਼ੀ ਅਫ਼ਸਰਾਂ ਨੇ ICE ਨਾਲ ਸੰਪਰਕ ਕੀਤਾ ਤਾਂ ਵਿਭਾਗ ਨੇ ਸਪੱਸ਼ਟ ਕੀਤਾ ਕਿ ਉਕਤ ਪਤੇ ‘ਤੇ ਅਜਿਹੀ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਜਾਂਚ ਅੱਗੇ ਵਧਣ ‘ਤੇ ਪੁਲੀਸ ਨੂੰ ਗੁਰਿੰਦਰ ਦੇ ਬਿਆਨਾਂ ਵਿੱਚ ਕਈ ਵੱਡੇ ਵਿਰੋਧਾਭਾਸ ਮਿਲੇ। ਜਾਂਚਕਰਤਾਵਾਂ ਨੂੰ ਇਹ ਵੀ ਪਤਾ ਲੱਗਾ ਕਿ ਜੋੜੇ ਵਿਚਕਾਰ ਤਲਾਕ ਅਤੇ ਬੱਚੇ ਦੀ ਕਸਟਡੀ ਨੂੰ ਲੈ ਕੇ ਕਾਨੂੰਨੀ ਵਿਵਾਦ ਚੱਲ ਰਿਹਾ ਸੀ। ਸਬੂਤਾਂ ਦੇ ਆਧਾਰ ’ਤੇ ਹੋਮੀਸਾਈਡ ਡਿਟੈਕਟਿਵਜ਼ ਨੇ ਗੁਰਿੰਦਰ ਦੇ ਖ਼ਿਲਾਫ਼ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤੇ ਅਤੇ 14 ਅਕਤੂਬਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਉਸ ਨਾਲ ਸਬੰਧਤ ਦੋ ਰਿਹਾਇਸ਼ਾਂ ’ਤੇ ਤਲਾਸ਼ੀ ਵਾਰੰਟ ਵੀ ਤਾਮੀਲ ਕੀਤੇ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...