ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ ਸ਼ੋਅ ‘ਸਾਈਨ ਟੂ ਗੌਡ’ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਇਸ ਦਾ ਕਾਰਨ ਇਹ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਸ ਨੂੰ ਧਿਆਨ ਵਿਚ ਰੱਖਦੇ ਹੋਏ ਕੈਲਗਰੀ ਤੇ ਅਮਰੀਕਾ ਵਿਚ ‘ਸਾਈਨ ਟੂ ਗੌਡ’ ਨੂੰ ਮੁਲਤਵੀ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਬਾਪੂ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਲਈ ਉਨ੍ਹਾਂ ਨੇ ਬਾਕਾਇਦਾ ਕੈਲਗਰੀ ਤੇ ਅਮਰੀਕਾ ਵਿਚ ਵਸਦੇ ਪੰਜਾਬੀਆਂ ਤੋਂ ਮਾਫੀ ਵੀ ਮੰਗੀ ਹੈ। ਪੋਸਟ ਵਿਚ ਬਲਕੌਰ ਸਿੰਘ ਨੇ ਲਿਖਿਆ ਕਿ ਪਰਵਿੰਦਰ ਸਿੰਘ ਝੋਟਾ ਮੇਰੇ ਪੁੱਤਾਂ ਵਰਗਾ ਸੀ ਤੇ ਜਦੋਂ ਤੱਕ ਪੰਜਾਬ ਦੇ ਹਾਲਾਤ ਠੀਕ ਨਹੀਂ ਹੋ ਜਾਂਦੇ ਉਦੋਂ ਤੱਕ ਇਹ ਸ਼ੋਅ ਮੁਲਤਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੇ ਲਈ ਮੇਰਾ ਹਲਕਾ ਮਾਨਸਾ ਤੇ ਪੰਜਾਬ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਮੈਂ ਅਮਰੀਕਾ ਤੇ ਕੈਲਗਰੀ ਵਿਚ ਵਸਦੇ ਪੰਜਾਬੀਆਂ ਨੂੰ ਕਿਹਾ ਕਿ ਮੈਂ ਤੁਹਾਡੇ ਤੋਂ ਮਾਫੀ ਮੰਗਦਾ ਹਾਂ ਕਿ ਮੈਂ ਐਤਕੀਂ ਤੁਹਾਡੇ ਤਕ ਨਹੀਂ ਪਹੁੰਚ ਸਕਿਆ ਪਰ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਜਲਦ ਹੀ ਤੁਹਾਡੇ ਕੋਲ ਹਾਜ਼ਰ ਹੋਵਾਂਗਾ ਤੇ ਤੁਹਾਡੇ ਭਰਾ ਸਿੱਧੂ ਮੂਸੇਵਾਲਾ ਨੂੰ ਤੁਹਾਡੇ ਕੋਲ ਲੈ ਕੇ ਹਾਜ਼ਰ ਹੋਵਾਂਗਾ ਤੇ ਤੁਹਾਡੇ ਪਿਆਰ ਤੇ ਸਮਰਥਨ ਲਈ ਦਿਲੋਂ ਧੰਨਵਾਦ।












