October 20, 2026, 3:32 pm
----------- Advertisement -----------
HomeNewsBreaking Newsਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

Published on

----------- Advertisement -----------

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ ਹੋ ਕੇ ਉਸ ’ਤੇ ਚਾਕੂ ਨਾਲ ਹਮਲਾ ਕਰਨ ਅਤੇ ਬਚਾਅ ਲਈ ਆਈ ਉਸ ਦੀ ਮਾਂ ਨੂੰ ਵੀ ਜ਼ਖ਼ਮੀ ਕਰਨ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਨੌਜਵਾਨ ਨੇ ਖ਼ੁਦ ਵੀ ਚਾਕੂ ਨਾਲ ਆਪਣੀਆਂ ਨਸਾਂ ਕੱਟ ਲਈਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਮਲੇ ਵਿਚ ਜ਼ਖ਼ਮੀ ਮਾਂ-ਧੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ, ਨੌਜਵਾਨ ਕਥਿਤ ਤੌਰ ’ਤੇ ਸਲਫਾਸ ਨਿਗਲਣ ਤੋਂ ਬਾਅਦ ਲੜਕੀ ਮਨਪ੍ਰੀਤ ਕੌਰ ਦੇ ਘਰ ਪਹੁੰਚਿਆ ਸੀ। ਘਰ ਵਿਚ ਦਾਖ਼ਲ ਹੁੰਦਿਆਂ ਹੀ ਉਸ ਨੇ ਮਨਪ੍ਰੀਤ ਕੌਰ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਧੀ ਦੀਆਂ ਚੀਕਾਂ ਸੁਣ ਕੇ ਉਸ ਦੀ ਮਾਂ ਸੀਮਾ ਦੇਵੀ ਮੌਕੇ ’ਤੇ ਪਹੁੰਚੀ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੌਜਵਾਨ ਨੇ ਸੀਮਾ ਦੇਵੀ ’ਤੇ ਵੀ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਕਾਰਨ ਮਾਂ-ਧੀ ਦੋਵੇਂ ਖ਼ੂਨ ਨਾਲ ਲੱਥਪੱਥ ਹੋ ਕੇ ਡਿੱਗ ਪਈਆਂ।

ਘਟਨਾ ਦੌਰਾਨ ਨੌਜਵਾਨ ਨੇ ਖ਼ੁਦ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਲਿਆ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਖ਼ਮੀ ਮਾਂ-ਧੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਦਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 1 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...