October 26, 2026, 1:25 pm
----------- Advertisement -----------
HomeNewsBreaking Newsਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

Published on

----------- Advertisement -----------

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਮੋਗਾ ਪਹੁੰਚੇ। ਉਨ੍ਹਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗੋਲੀਬਾਰੀ ‘ਚ ਜਾਨ ਗੁਆਉਣ ਵਾਲੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

ਇਸ ਗੋਲੀਕਾਂਡ ‘ਚ ਸਾਹਿਲ ਜਿੰਦਲ ਤੇ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ 3 ਹੋਰ ਵਿਅਕਤੀ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੁਨੀਤ ਗਾਬਾ, ਕਿਰਨਪਾਲ ਸਿੰਘ, ਬਲਵਿੰਦਰ ਸਿੰਘ, ਬਲਜੀਤ ਕੌਰ ਤੇ ਜੀਵਨ ਸਿੰਘ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਸਾਊਥ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਵਿਗਿਆਨਕ ਤੇ ਪੇਸ਼ੇਵਰ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਾਰਦਾਤ ‘ਚ ਵਰਤੀ ਗਈ ਸਕਾਰਪੀਓ ਗੱਡੀ ਤੱਕ ਪਹੁੰਚਣ ਲਈ ਵੀ ਜਾਂਚ ਕਰ ਰਹੀ ਹੈ।

ਕਾਲੀ ਸਕਾਰਪੀਓ ‘ਚ ਆਏ ਹਮਲਾਵਰਾਂ ਨੇ ਕੀਤੀ ਸੀ ਫਾਇਰਿੰਗ

ਡੀਜੀਪੀ ਮੁਤਾਬਕ, ਘਟਨਾ ਸਮੇਂ ਸਾਹਿਲ ਜਿੰਦਲ ਆਪਣੇ ਕੁਝ ਸਾਥੀਆਂ ਨਾਲ ਘਰ ਦੇ ਬਾਹਰ ਮੌਜੂਦ ਸੀ। ਇਸੇ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਕੁੱਲ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਜਾਂਚ ਜਾਰੀ ਹੈ।

ਦੋਸ਼ੀਆਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ

ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਮੁਲਜ਼ਮਾਂ ਨੂੰ ਪਨਾਹ ਦਿੱਤੀ, ਹਥਿਆਰ ਮੁਹੱਈਆ ਕਰਵਾਏ ਜਾਂ ਕਿਸੇ ਹੋਰ ਤਰੀਕੇ ਨਾਲ ਵਾਰਦਾਤ ‘ਚ ਮਦਦ ਕੀਤੀ ਹੈ, ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...