ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ ’ਤੇ ਚੋਣ ਲੜ ਚੁੱਕੇ ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।
ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੂਬਾ ਪ੍ਰਧਾਨ ਪ੍ਰਗਟ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਪਾਂ ਕੇ ਪਾਰਟੀ ਵਿਚ ਸਵਾਗਤ ਕੀਤਾ ਗਿਆ। ਰੋਹਿਤ ਕੁਮਾਰ ਮੋਂਟੂ ਵੋਹਰਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਪਾਰਟੀ ਬਦਲਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਿਆਸੀ ਨੁਕਸਾਨ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।












