(ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ ‘ਆਪ’ ਸਰਕਾਰ ਦੇ ਕਾਰਜਕਾਲ ਦਾ ਆਖਰੀ ਵਿਧਾਨ ਸਭਾ ਸੈਸ਼ਨ ਮੰਨਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ 16ਵੇਂ ਸਮਾਗਮ ਦੇ ਆਖਰੀ ਦਿਨ ਅੱਜ ਸਦਨ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਅਤੇ ਜਲ ਸਰੋਤਾਂ ਦੀ ਸੁਰੱਖਿਆ ਨੂੰ ਲੈ ਕੇ ਪੰਜ ਅਹਿਮ ਸਰਕਾਰੀ ਮਤੇ ਪੇਸ਼ ਕੀਤੇ ਜਾਣੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਜਾਣ ਵਾਲੇ ਇਹਨਾਂ ਮਤਿਆਂ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਅਤੇ ਗੁਆਂਢੀ ਰਾਜਾਂ ਜਿਵੇਂ ਹਰਿਆਣਾ ਤੇ ਰਾਜਸਥਾਨ ਦੇ ਦਾਅਵਿਆਂ ਨੂੰ ਸਿੱਧੀ ਚੁਣੌਤੀ ਦਿੱਤੀ ਜਾਵੇਗੀ। ਇਹ ਕਦਮ ਸੂਬੇ ਦੇ ਗੰਭੀਰ ਜਲ ਸੰਕਟ ਅਤੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਦੇ ਮੱਦੇਨਜ਼ਰ ਚੁੱਕਿਆ ਜਾ ਰਿਹਾ ਹੈ।
ਪਾਕਿਸਤਾਨ ਵੱਲ ਜਾਂਦੇ ਪਾਣੀ ਬਾਰੇ ਸਥਿਤੀ ਸਪੱਸ਼ਟ
ਪੰਜਵੇਂ ਮਤੇ ਵਿੱਚ ਇਹ ਸਪੱਸ਼ਟ ਕੀਤਾ ਜਾਵੇਗਾ ਕਿ ਰਾਵੀ ਦਰਿਆ ਰਾਹੀਂ ਪਾਕਿਸਤਾਨ ਵੱਲ ਵਹਿਣ ਵਾਲਾ ਪਾਣੀ ਪੰਜਾਬ ਦਾ ਨਹੀਂ, ਬਲਕਿ ਜੰਮੂ-ਕਸ਼ਮੀਰ ਤੋਂ ਆਉਣ ਵਾਲੀਆਂ ਸਥਾਨਕ ਨਦੀਆਂ ਉੱਝ, ਤਰਨਾਹ ਅਤੇ ਬਸੰਤਰ ਦਾ ਹੈ। ਮਾਧੋਪੁਰ ਹੈੱਡਵਰਕਸ ਤੋਂ ਹੇਠਾਂ ਫਲੈਟ ਇਲਾਕਾ ਹੋਣ ਕਾਰਨ ਪੰਜਾਬ ਕੋਲ ਪਾਣੀ ਸਟੋਰ ਕਰਨ ਦਾ ਕੋਈ ਢਾਂਚਾ ਨਹੀਂ ਹੈ। ਸਦਨ ਅੱਜ ਕੇਂਦਰ ਸਰਕਾਰ ਨੂੰ ਅਪੀਲ ਕਰੇਗਾ ਕਿ ਉੱਝ ਬਹੁ-ਮੰਤਵੀ ਪ੍ਰੋਜੈਕਟ ਅਤੇ ਦੂਜੇ ਰਾਵੀ-ਬਿਆਸ ਲਿੰਕ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ ‘ਤੇ ਮਨਜ਼ੂਰੀ ਦਿੱਤੀ ਜਾਵੇ ਤਾਂ ਜੋ ਇਸ ਪਾਣੀ ਨੂੰ ਰਣਜੀਤ ਸਾਗਰ ਡੈਮ ਵੱਲ ਮੋੜ ਕੇ ਪੰਜਾਬ ਵਿੱਚ ਵਰਤਿਆ ਜਾ ਸਕੇ।












