October 28, 2026, 3:30 pm
----------- Advertisement -----------
HomeNewsBreaking Newsਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

Published on

----------- Advertisement -----------

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਚੋਣਾਂ 18 ਨਵੰਬਰ ਤੱਕ ਮੁਕੰਮਲ ਕੀਤੀਆਂ ਜਾਣਗੀਆਂ। ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਸੁਪਰੀਮ ਕੋਰਟ ਵੱਲੋਂ ਸਪੈਸ਼ਲ ਲੀਵ ਪਟੀਸ਼ਨ (ਸਿਵਲ) ‘ਤੇ ਸੁਣਾਏ ਫ਼ੈਸਲੇ ਤਹਿਤ ਪਟਿਆਲਾ ਨਗਰ ਨਿਗਮ ਦੇ 28 ਵਾਰਡਾਂ ਦੀਆਂ ਪਿਛਲੀਆਂ ਚੋਣਾਂ ਰੱਦ ਕਰਕੇ ਇੱਥੇ ਮੁੜ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਦੇ ਮੱਦੇਨਜ਼ਰ ਰਾਜਪਾਲ ਪੰਜਾਬ ਵੱਲੋਂ ‘ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਐਕਟ, 1976’ ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਨ੍ਹਾਂ ਵਾਰਡਾਂ ਵਿੱਚ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟੀਫਿਕੇਸ਼ਨ ਵਿੱਚ ਸ਼ਾਮਲ ਵਾਰਡਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਵਾਰਡ ਨੰਬਰ 4, 6, 12, 14, 16, 28, 32, 34, 36, 38, 40, 44, 46, 48 ਅਤੇ 50, 22, 33, 37, 41, 43, 51, 53, 55 ਅਤੇ 57, 26 ਅਤੇ 52, ਵਾਰਡ ਨੰਬਰ 1 ਅਤੇ 45 ਵਿਚ ਮੁੜ ਚੋਣ ਹੋਵੇਗੀ।ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਹੁੰਦੇ ਹੀ ਚੋਣ ਅਮਲ ਨੂੰ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...