ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ ਬਿਕਰਮਜੀਤ ਸਿੰਘ ਮਜੀਠੀਆ’ ਕੇਸ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਵਲੋਂ ਇਹ ਚਾਰਜਸ਼ੀਟ ਬੁੱਧਵਾਰ ਦੁਪਹਿਰ ਨੂੰ ਵਿਸ਼ੇਸ਼ ਜੱਜ, ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਅਦਾਲਤ ਵਿਚ ਪੇਸ਼ ਕੀਤੀ ਗਈ। ਇਸ ਮੌਕੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਡੀ.ਐੱਸ.ਪੀ. ਇੰਦਰਪਾਲ ਸਿੰਘ ਪੇਸ਼ ਹੋਏ। ਇਸਤਗਾਸਾ ਪੱਖ ਵਲੋਂ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ, ਵਿਸ਼ੇਸ਼ ਪਬਲਿਕ ਪ੍ਰੋਸੀਕਿਊਟਰ ਪ੍ਰੀਤ ਇੰਦਰਪਾਲ ਸਿੰਘ ਅਤੇ ਫੈਰੀ ਸੋਫਤ ਨੇ ਪੈਰਵੀ ਕੀਤੀ। ਦੂਜੇ ਪਾਸੇ ਸੀਨੀਅਰ ਵਕੀਲ ਐੱਚ.ਐੱਸ. ਧਨੋਆ ਆਪਣੀ ਟੀਮ ਸਮੇਤ ਅਦਾਲਤ ਵਿਚ ਪੇਸ਼ ਹੋਏ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਅਤੇ ਕਰੀਬੀ ਮੰਨੇ ਜਾਂਦੇ ਹਰਪ੍ਰੀਤ ਸਿੰਘ ਗੁਲਾਟੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਅਗਸਤ 2025 ਵਿਚ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਚਾਰਜਸ਼ੀਟ ਪਹਿਲਾਂ ਹੀ ਦਾਖ਼ਲ ਕੀਤੀ ਜਾ ਚੁੱਕੀ ਹੈ। ਹੁਣ ਜਾਂਚ ਨਾਲ ਸੰਬੰਧਿਤ ਸਪਲੀਮੈਂਟਰੀ ਚਾਰਜਸ਼ੀਟ ਅਦਾਲਤ ਵਿਚ ਪੇਸ਼ ਕੀਤੀ ਗਈ ਹੈ। ਸਪਲੀਮੈਂਟਰੀ ਚਾਰਜ ਸ਼ੀਟ ਮਨਜ਼ੂਰ ਕੀਤੇ ਜਾਣ ਤੇ ਹੀ ਮਾਮਲੇ ਨਾਲ ਜੁੜੇ ਹੋਰ ਵੇਰਵੇ ਸਾਹਮਣੇ ਆਉਣ ਦੀ ਸੰਭਾਵਨਾ ਹੈ।
----------- Advertisement -----------
ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
Published on
----------- Advertisement -----------












