October 29, 2026, 3:33 pm
----------- Advertisement -----------
HomeNewsBreaking Newsਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

Published on

----------- Advertisement -----------

ਮਾਨਸਾ ‘ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪੁਲਿਸ ਨੇ ਦਲਜੀਤ ਸਿੰਘ (Daljit Singh Postmortem) ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਦਲਜੀਤ ਸਿੰਘ ਦਾ ਬਠਿੰਡਾ ਦੇ ਏਮਜ਼ ਹਸਪਤਾਲ (Bathinda AIIMS) ‘ਚ ਮੋਸਟਮਾਰਟਮ ਕਰਵਾਉਣ ਬਾਰੇ ਗੱਲ ਸਾਹਮਣੇ ਆਈ ਹੈ ਅਤੇ ਉਥੇ ਮੋਰਚਰੀ ‘ਚ ਰੱਖਿਆ ਗਿਆ ਹੈ।

ਉਧਰ, ਪੋਸਟਮਮਾਰਟਮ ਬਾਰੇ ਪਤਾ ਲੱਗਣ ‘ਤੇ ਪੀੜਤ ਪਰਿਵਾਰ ਨੇ ਕਿਹਾ ਕਿ ਉਹ ਨਾ ਤਾਂ ਦਲਜੀਤ ਸਿੰਘ ਦਾ ਪੋਸਟਮਾਰਟਮ ਕਰਨਾ ਚਾਹੁੰਦੇ ਸਨ ਅਤੇ ਨਾ ਹੀ ਸੰਸਕਾਰ ਕਰਨਾ ਚਾਹੁੰਦੇ ਹਨ। ਦੱਸ ਦਈਏ ਕਿ ਬੀਤੇ ਦਿਨ ਮਾਨਸਾ ਪੁਲਿਸ (Mansa Police) ਉਸ ਸਮੇਂ ਪੀੜਤ ਪਰਿਵਾਰ ਕੋਲੋਂ ਮ੍ਰਿਤਕ ਦੇਹ ਖੋਹ ਕੇ ਭੱਜ ਗਈ ਸੀ, ਜਦੋਂ ਪਰਿਵਾਰ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਸੂਤਰਾਂ ਅਨੁਸਾਰ, ਬਠਿੰਡਾ ਦੇ ਏਮਜ਼ ਹਸਪਤਾਲ ‘ਚ ਮਾਨਸਾ ਪੁਲਿਸ ਦੀਆਂ ਗੱਡੀ ਖੜੀਆਂ ਸਨ, ਜਿਨ੍ਹਾਂ ਦੀ ਅਗਵਾਈ ਹੇਠ ਮ੍ਰਿਤਕ ਦੇਹ ਨੂੰ ਹਸਪਤਾਲ ਲਿਆਂਦਾ ਗਿਆ ਦੱਸਿਆ ਗਿਆ ਹੈ।

ਪਰਿਵਾਰ ਨੇ ਪੁਲਿਸ ‘ਤੇ ਲਾਏ ਸਨ ਗੰਭੀਰ ਇਲਜ਼ਾਮ

ਇਸਤੋਂ ਪਹਿਲਾਂ, ਅੱਜ ਪੀੜਤ ਪਰਿਵਾਰ ਨੇ ਇਲਜ਼ਾਮ ਲਾਏ ਸਨ ਕਿ ਪੁਲਿਸ ਨੇ ਪਹਿਲਾਂ ਤਾਂ ਉਨ੍ਹਾਂ ਕੋਲੋਂ ਧੱਕੇ ਨਾਲ ਮ੍ਰਿਤਕ ਦੇਹ ਖੋਹੀ ਅਤੇ ਹੁਣ ਦਲਜੀਤ ਸਿੰਘ ਦੇ ਪੋਸਟਮਾਰਟਮ ਲਈ ਦਬਾਅ ਪਾ ਰਹੇ ਹਨ। ਪਰਿਵਾਰ ਦਾ ਕਹਿਣਾ ਸੀ ਕਿ ਦਲਜੀਤ ਦੇ ਪਿਤਾ ਨੂੰ ਪੁਲਿਸ ਨੇ ਚੁੱਕਿਆ ਹੋਇਆ ਹੈ। ਇਸ ਸਬੰਧ ‘ਚ ਸਾਬਕਾ ਸੀਐਮ ਚੰਨੀ ਨੇ ਵੀ ਦਾਅਵਾ ਕੀਤਾ ਸੀ ਕਿ ਮਾਨਸਾ ਪੁਲਿਸ ਨੇ ਜ਼ਬਰਦਸਤੀ ਦਲਜੀਤ ਸਿੰਘ ਦੇ ਪਿਤਾ ਤੋਂ ਪੋਸਟਮਾਰਟਮ ਲਈ ਦਸਤਖਤ ਕਰਵਾ ਲਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...