October 29, 2026, 11:09 am
----------- Advertisement -----------
HomeNewsBreaking Newsਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

Published on

----------- Advertisement -----------

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼ ਵਫ਼ਦ ਨੇ ਮੁੰਬਈ ਦੌਰੇ ਦੌਰਾਨ ਭਾਰਤ ਦੇ ਫ਼ਿਲਮ ਅਤੇ ਟੈਲੀਵਿਜ਼ਨ ਉਦਯੋਗ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਤੇ ਨਿਰਮਾਣ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕੀਤੀਆਂ। ਇਨ੍ਹਾਂ ਮੁਲਾਕਾਤਾਂ ਦੌਰਾਨ ਦੋਵਾਂ ਮੁਲਕਾਂ ਵਿਚਾਲੇ ਫ਼ਿਲਮਾਂ ਦੇ ਸਾਂਝੇ ਨਿਰਮਾਣ, ਰਚਨਾਤਮਕ ਭਾਈਵਾਲੀ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ।ਸਕਾਟਿਸ਼ ਵਫ਼ਦ ਨੇ ਅਦਾਕਾਰ ਤੇ ਫ਼ਿਲਮ ਨਿਰਮਾਤਾ ਆਮਿਰ ਖ਼ਾਨ, ਫ਼ਿਲਮ ਨਿਰਮਾਤਾ ਅਤੇ ਨਿਰਦੇਸ਼ਕ ਕਰਨ ਜੌਹਰ ਸਮੇਤ ਬਨਿਜੇ ਏਸ਼ੀਆ, ਆਮਿਰ ਖ਼ਾਨ ਪ੍ਰੋਡਕਸ਼ਨਜ਼, ਧਰਮਾ ਪ੍ਰੋਡਕਸ਼ਨਜ਼ ਅਤੇ ਪ੍ਰੋਡਿਊਸਰਜ਼ ਗਿਲਡ ਆਫ਼ ਇੰਡੀਆ ਦੀਆਂ ਟੀਮਾਂ ਨਾਲ ਸੰਪਰਕ ਅਤੇ ਚਰਚਾਵਾਂ ਕੀਤੀਆਂ।

ਗੱਲਬਾਤ ਦਾ ਕੇਂਦਰ ਭਾਰਤ ਦੀ ਕਹਾਣੀ ਕਹਿਣ ਦੀ ਪ੍ਰਤਿਭਾ ਅਤੇ ਫ਼ਿਲਮ ਨਿਰਮਾਣ ਸਮਰੱਥਾ ਨੂੰ ਸਕਾਟਲੈਂਡ ਦੀਆਂ ਸ਼ੂਟਿੰਗ ਥਾਵਾਂ ਅਤੇ ਫ਼ਿਲਮ ਤੇ ਟੈਲੀਵਿਜ਼ਨ ਖੇਤਰ ਦੀ ਮੁਹਾਰਤ ਨਾਲ ਜੋੜਨਾ ਰਿਹਾ। ਇਸ ਰਾਹੀਂ ਸਾਂਝੇ ਪ੍ਰਾਜੈਕਟਾਂ ਅਤੇ ਦੋਵਾਂ ਪਾਸਿਆਂ ਦੇ ਰਚਨਾਤਮਕ ਪੇਸ਼ੇਵਰਾਂ ਵਿਚਾਲੇ ਨੇੜਲੇ ਸਹਿਯੋਗ ਲਈ ਨਵੇਂ ਮੌਕੇ ਤਲਾਸ਼ੇ ਗਏ।ਇਨ੍ਹਾਂ ਮੁਲਾਕਾਤਾਂ ਨੇ ਭਾਰਤ ਅਤੇ ਸਕਾਟਲੈਂਡ ਵਿਚਾਲੇ ਪਹਿਲਾਂ ਤੋਂ ਮੌਜੂਦ ਫ਼ਿਲਮੀ ਸਾਂਝ ਨੂੰ ਅੱਗੇ ਵਧਾਉਣ ਦਾ ਮੌਕਾ ਵੀ ਪ੍ਰਦਾਨ ਕੀਤਾ। ਉਹਨਾਂ ਨੇ ‘ਕੁਛ ਕੁਛ ਹੋਤਾ ਹੈ’ ਵਰਗੀਆਂ ਫ਼ਿਲਮਾਂ ਰਾਹੀਂ ਬਣੇ ਸਿਨੇਮਾਈ ਨਾਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਆਦਾਨ-ਪ੍ਰਦਾਨ ਦੋਵਾਂ ਮੁਲਕਾਂ ਦੇ ਸੱਭਿਆਚਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਖੇਤਰ ਨਾਲ ਜੁੜੇ ਪੇਸ਼ੇਵਰਾਂ ਲਈ ਮੌਕੇ ਪੈਦਾ ਕਰਨ ਦੀਆਂ ਨਵੀਆਂ ਸੰਭਾਵਨਾਵਾਂ ਪੇਸ਼ ਕਰਦੇ ਹਨ। ਜਿਕਰਯੋਗ ਹੈ ਕਿ ਕੁੱਛ ਕੁਛ ਹੋਤਾ ਹੈ ਸਮੇਤ ਅਨੇਕਾਂ ਬਾਲੀਵੁੱਡ ਫ਼ਿਲਮਾਂ ਦੀ ਸ਼ੂਟਿੰਗ ਸਕਾਟਲੈਂਡ ਵਿੱਚ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...