October 29, 2026, 11:04 am
----------- Advertisement -----------
HomeNewsBreaking Newsਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

Published on

----------- Advertisement -----------

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਡਾਕ ਵਿਭਾਗ ਵਿੱਚ ਸੀਨੀਅਰ ਅਕਾਊਂਟੈਂਟ ਵਜੋਂ ਤਾਇਨਾਤ ਇੱਕ ਵਿਅਕਤੀ ’ਤੇ ਘਰ ਵਿੱਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕੀਤਾ ਗਿਆ। ਪੁਲਿਸ ਮੁਤਾਬਕ ਪਤਨੀ ਨੇ ਆਪਣੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਪਤਨੀ ਪ੍ਰਿਆ ਸ਼ਰਮਾ ਅਤੇ ਉਸ ਦੇ ਪ੍ਰੇਮੀ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਪੁਲਿਸ ਅਨੁਸਾਰ ਜਿੰਮ ਟ੍ਰੇਨਰ ਪ੍ਰਤਾਪ ਸਿੰਘ ਨੇ ਸ਼ਸ਼ਾਂਕ ਕੰਥਾਰੀਆ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਚਾਕੂ ਨਾਲ ਕਰੀਬ 12 ਵਾਰ ਕੀਤੇ । ਹਮਲੇ ਸਮੇਂ ਸ਼ਸ਼ਾਂਕ ਦੀ ਸਾਢੇ ਤਿੰਨ ਸਾਲ ਦੀ ਧੀ ਵੀ ਘਰ ਵਿੱਚ ਮੌਜੂਦ ਸੀ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ ਸ਼ਸ਼ਾਂਕ ਨੇ ਹਮਲਾਵਰ ਦਾ ਮੁਕਾਬਲਾ ਕੀਤਾ ਅਤੇ ਆਪਣੀ ਜਾਨ ਬਚਾਉਣ ਲਈ ਘਰੋਂ ਬਾਹਰ ਭੱਜ ਨਿਕਲੇ। ਰੌਲਾ ਸੁਣ ਕੇ ਮੌਕੇ ’ਤੇ ਮੌਜੂਦ ਲੋਕਾਂ ਨੇ ਪ੍ਰਤਾਪ ਸਿੰਘ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜ਼ਖ਼ਮੀ ਸ਼ਸ਼ਾਂਕ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਇੰਦਰਾਪੁਰਮ ਦੇ ਏ.ਸੀ.ਪੀ. ਸੂਰਿਆਬਲੀ ਮੌਰਿਆ ਅਨੁਸਾਰ ਸ਼ਸ਼ਾਂਕ ਕੰਥਾਰੀਆ ਮੂਲ ਰੂਪ ਵਿੱਚ ਝਾਂਸੀ ਦੇ ਰਹਿਣ ਵਾਲੇ ਹਨ । ਉਹ ਆਪਣੀ ਪਤਨੀ ਪ੍ਰਿਆ ਸ਼ਰਮਾ ਅਤੇ ਸਾਢੇ ਤਿੰਨ ਸਾਲ ਦੀ ਧੀ ਨਾਲ ਵਸੁੰਧਰਾ ਸੈਕਟਰ-1 ਵਿੱਚ ਰਹਿੰਦੇ ਹਨ। ਪਤੀ-ਪਤਨੀ ਦੋਵੇਂ ਦਿੱਲੀ ਦੇ ਡਾਕ ਵਿਭਾਗ ਵਿੱਚ ਸੀਨੀਅਰ ਅਕਾਊਂਟੈਂਟ ਵਜੋਂ ਤਾਇਨਾਤ ਹਨ। ਪੁਲਿਸ ਦੀ ਪੁੱਛਗਿੱਛ ਦੌਰਾਨ ਮੁਲਜ਼ਮ ਜਿੰਮ ਟ੍ਰੇਨਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਿਆ ਕਰੀਬ ਅੱਠ ਮਹੀਨਿਆਂ ਤੋਂ ਉਸ ਦੇ ਜਿੰਮ ਵਿੱਚ ਆ ਰਹੀ ਸੀ। ਇਸੇ ਦੌਰਾਨ ਦੋਵਾਂ ਦੀ ਦੋਸਤੀ ਹੋ ਗਈ ਅਤੇ ਕਥਿਤ ਤੌਰ ’ਤੇ ਉਨ੍ਹਾਂ ਵਿਚਕਾਰ ਪ੍ਰੇਮ ਸਬੰਧ ਬਣ ਗਏ। ਪੁਲਿਸ ਮੁਤਾਬਕ ਦੋਵੇਂ ਵਿਆਹ ਕਰਨਾ ਚਾਹੁੰਦੇ ਸਨ ਅਤੇ ਅਕਸਰ ਇੱਕ-ਦੂਜੇ ਦੇ ਫਲੈਟ ’ਤੇ ਮਿਲਦੇ ਸਨ।

ਪੁਲਿਸ ਅਨੁਸਾਰ ਸ਼ਸ਼ਾਂਕ ਨੂੰ ਆਪਣੀ ਪਤਨੀ ਅਤੇ ਪ੍ਰਤਾਪ ਦੇ ਸਬੰਧਾਂ ਬਾਰੇ ਪਤਾ ਲੱਗ ਗਿਆ ਸੀ। ਉਨ੍ਹਾਂ ਨੇ ਕਈ ਵਾਰ ਇਸ ਦਾ ਵਿਰੋਧ ਵੀ ਕੀਤਾ। ਇਸ ਸਥਿਤੀ ਤੋਂ ਪਰੇਸ਼ਾਨ ਹੋ ਕੇ ਸ਼ਸ਼ਾਂਕ ਨੇ ਦੀਵਾਲੀ ਤੋਂ ਬਾਅਦ ਘਰ ਬਦਲਣ ਦਾ ਫ਼ੈਸਲਾ ਕੀਤਾ ਸੀ। ਪੁਲਿਸ ਦਾ ਦਾਅਵਾ ਹੈ ਕਿ ਇਸ ਗੱਲ ਤੋਂ ਨਾਰਾਜ਼ ਹੋ ਕੇ ਪ੍ਰਿਆ ਅਤੇ ਪ੍ਰਤਾਪ ਨੇ 25 ਅਕਤੂਬਰ ਨੂੰ ਸਵੇਰੇ ਜਿੰਮ ਦੌਰਾਨ ਸ਼ਸ਼ਾਂਕ ਨੂੰ ਕਥਿਤ ਤੌਰ ’ਤੇ ਮਾਰਨ ਦੀ ਸਾਜ਼ਿਸ਼ ਰਚੀ। ਦੋਸ਼ ਹੈ ਕਿ ਸੋਮਵਾਰ ਤੜਕੇ ਕਰੀਬ ਸਾਢੇ ਪੰਜ ਵਜੇ ਪ੍ਰਤਾਪ ਸ਼ਸ਼ਾਂਕ ਦੇ ਘਰ ਪਹੁੰਚਿਆ। ਇਸ ਦੌਰਾਨ ਪ੍ਰਿਆ ਘਰ ਦਾ ਦਰਵਾਜ਼ਾ ਬੰਦ ਕੀਤੇ ਬਿਨਾਂ ਕਾਰ ਰਾਹੀਂ ਜਿੰਮ ਚਲੀ ਗਈ। ਇਸ ਤੋਂ ਬਾਅਦ ਪ੍ਰਤਾਪ ਘਰ ਵਿੱਚ ਦਾਖ਼ਲ ਹੋਇਆ ਅਤੇ ਸ਼ਸ਼ਾਂਕ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਹਮਲੇ ਵਿੱਚ ਸ਼ਸ਼ਾਂਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਦੇ ਗਲੇ ’ਤੇ ਡੂੰਘੇ ਜ਼ਖ਼ਮ ਹਨ ਅਤੇ ਜੀਭ ਵੀ ਕੱਟ ਗਈ ਹੈ । ਬੁੱਧਵਾਰ ਨੂੰ ਉਨ੍ਹਾਂ ਦੀ ਸਰਜਰੀ ਕੀਤੀ ਗਈ ਸੀ। ਸਰਜਰੀ ਤੋਂ ਬਾਅਦ ਉਨ੍ਹਾਂ ਨੇ ਕੁਝ ਸਮੇਂ ਲਈ ਅੱਖਾਂ ਖੋਲ੍ਹੀਆਂ, ਪਰ ਫਿਰ ਬੇਹੋਸ਼ੀ ਦੀ ਹਾਲਤ ਵਿੱਚ ਚਲੇ ਗਏ। ਹਸਪਤਾਲ ਵਿੱਚ ਸ਼ਸ਼ਾਂਕ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਪਰਿਵਾਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ। ਸ਼ਸ਼ਾਂਕ ਦੇ ਭਰਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਪ੍ਰਿਆ ਸ਼ਰਮਾ ਅਤੇ ਪ੍ਰਤਾਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਅਨੁਸਾਰ, ਮਾਮਲੇ ਦੀ ਜਾਂਚ ਜਾਰੀ ਹੈ। ਪਤਨੀ ਅਤੇ ਉਸ ਦੇ ਪ੍ਰੇਮੀ ’ਤੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚਣ ਅਤੇ ਉਸ ’ਤੇ ਜਾਨਲੇਵਾ ਹਮਲਾ ਕਰਵਾਉਣ ਦੇ ਦੋਸ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...