‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਬਣਾਏ ਗਈ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਸਾਹਿਬ ਨੂੰ ਪੱਤਰ ਲਿਖਿਆ ਹੈ ਤੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖ ਕੇ ਮੀਟਿੰਗ ਦਾ ਸਮਾਂ ਮੰਗਿਆ ਹੈ।
ਦੱਸ ਦੇਈਏ ਕਿ ਐਕਟ ‘ਚ ਸੋਧਾਂ ਨੂੰ ਲੈ ਕੇ ਵਿਚਾਰ-ਵਟਾਂਦਰੇ ਲਈ ਸਮਾਂ ਮੰਗਿਆ ਗਿਆ ਹੈ ਤੇ 7 ਮੈਂਬਰੀ ਕੇਮਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਨਾਲ ਮੀਟਿੰਗ ਕਰ ਕੇ ਸੋਧਾਂ ‘ਤੇ ਸਹਿਮਤੀ ਬਣਾਏਗੀ। ਕਮੇਟੀ ਦਾ ਮੁੱਖ ਮੰਤਵ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ, ਵਿਚਾਰ-ਵਟਾਂਦਰਾ ਤੇ ਰਾਬਤਾ ਕਇਮ ਰੱਖਣਾ ਤੇ ਅਹਿਮ ਮੁੱਦਿਆਂ, ਸੁਝਾਵਾਂ ਦੀ ਰਿਪੋਰਟ ਅਗਲੇਰੀ ਲੋੜੀਂਦੀ ਕਾਰਵਾਈ ਹਿਤ ਪੰਜਾਬ ਸਰਕਾਰ ਨੂੰ ਪੇਸ਼ ਕਰਨਾ ਹੈ।
ਸਰਕਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕਿਹਾ ਗਿਆ ਸੀ ਕਿ ਜਿਹੜੀਆਂ ਮਦਾਂ ‘ਤੇ ਇਤਰਾਜ਼ ਕੀਤਾ ਗਿਆ ਸੀ, ਉਨ੍ਹਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਜਥੇਦਾਰ ਗੜਗੱਜ ਵਾਰ-ਵਾਰ ਇਹ ਕਹਿ ਚੁੱਕੇ ਹਨ ਕਿ ਬਾਕੀ ਸਾਰੀਆਂ ਗੱਲਾਂ ਠੀਕ ਹਨ ਪਰ ਕਸਟੋਡੀਅਨ ਸ਼ਬਦ ਨੂੰ ਲੈ ਕੇ ਜੋ ਇਤਰਾਜ਼ ਹਨ, ਉਸ ਨੂੰ ਦੂਰ ਕੀਤਾ ਜਾਵੇ। ਸਰਕਾਰ ਦੀ ਕੋਸ਼ਿਸ਼ ਹੈ ਕਿ ਸਾਰਾ ਮਸਲਾ ਹੱਲ ਕੀਤਾ ਜਾਵੇ ਕਿਉਂਕਿ ਸਰਕਾਰ ਨੇ ਕਾਨੂੰਨ ਬਣਾ ਦਿੱਤਾ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੁਝ ਇਤਰਾਜ਼ ਹਨ ਜਿਨ੍ਹਾਂ ਨੂੰ ਜਲਦ ਦੂਰ ਕੀਤਾ ਜਾਵੇਗਾ।












