October 30, 2026, 1:54 pm
----------- Advertisement -----------
HomeNewsBreaking Newsਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

Published on

----------- Advertisement -----------

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਪਰਵਿੰਦਰ ਝੋਟੇ ਦੀ ਪਤਨੀ, ਪਿਤਾ ਸਣੇ ਪੂਰੇ ਪਰਿਵਾਰ ਦੀ ਸੁਰੱਖਿਆ ਵਧਾਈ ਹੈ। ਕਿਹਾ ਜਾ ਰਿਹਾ ਹੈ ਦੁਪਹਿਰ ਤੱਕ CRPF ਦੇ ਜਵਾਨ ਮਾਨਸਾ ਪਹੁੰਚ ਸਕਦੇ ਹਨ। ਇੰਨਾ ਹੀ ਨਹੀਂ ਗੁਲਜ਼ਾਰ ਸਿੰਘ ਤੂਰ ਦੀ ਪਤਨੀ ਨੂੰ ਵੀ CRPF ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਨੂੰ X ਕੈਟੇਗਰੀ ਦੀ ਸੁਰੱਖਿਆ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਹੋਣ ਮਗਰੋਂ ਹੁਣ ਤੱਕ ਲਗਾਤਾਰ ਸੰਘਰਸ਼ ਚੱਲ ਰਿਹਾ ਹੈ। ਪਰਿਵਾਰ ਦੀਆਂ ਮੁੱਖ ਮੰਗਾਂ ਵਿਚੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫਾ ਲੈਣਾ ਹੈ। ਇਸੇ ਦੌਰਾਨ ਹੀ ਇਹ ਮੁੱਦਾ ਜਿਥੇ ਡਰੱਗ ਨਾਲ ਸਬੰਧਤ ਹੈ ਉਥੇ ਹੀ ਇਹ ਮੁੱਦਾ ਪੰਜਾਬ ਦੇ ਸਿਆਸੀ ਸਿਸਟਮ ਦੇ ਕੇਂਦਰ ਬਿੰਦੂ ‘ਤੇ ਖੜ੍ਹ ਗਿਆ ਹੈ। ਹਰ ਸਿਆਸੀ ਪਾਰਟੀ ਇਸ ਨੂੰ ਆਪਣੇ ਪੱਖ ਵਿਚ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਪਾਸੇ ਜਿਥੇ ਆਮ ਆਦਮੀ ਪਾਰਟੀ ਇਸ ਪੂਰੇ ਕਤਲਕਾਂਡ ਨਾਲ ਡੈਮੇਜ ਹੋਏ ਅਕਸ ਨੂੰ ਕੰਟਰੋਲ ਕਰਨ ਲਈ ਕੰਮ ਕਰ ਰਹੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਇਸ ਤੋਂ ਕੁਝ ਨਾ ਕੁਝ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।

20 ਅਕਤੂਬਰ ਨੂੰ ਅਮਿਤ ਸ਼ਾਹ ਝੋਟੇ ਦੇ ਪਰਿਵਾਰ ਨੂੰ ਮਿਲੇ ਤੇ ਹੁਣ ਉਨ੍ਹਾਂ ਨੂੰ CRPF ਦੀ ਸੁਰੱਖਿਆ ਦਿੱਤੀ ਗਈ। ਇਸ ਦਾ ਸਾਰਾ ਕੰਟਰੋਲ ਕੇਂਦਰ ਸਰਕਾਰ ਕੋਲ ਹੁੰਦਾ ਹੈ। ਗ੍ਰਹਿ ਵਿਭਾਗ ਵੱਲੋਂ ਇਹ ਸੁਰੱਖਿਆ ਦਿੱਤੀ ਗਈ ਹੈ। ਹੁਣ ਦੇਖਣਾ ਹੋਵੇਗਾ ਇਹ ਹੋਵੇਗਾ ਸੁਰੱਖਿਆ ਸਿਆਸੀ ਕਾਰਨਾਂ ਕਰਕੇ ਦਿੱਤੀ ਗਈ ਹੈ ਜਾਂ ਫਿਰ ਇੰਟੈਲੀਜੈਂਸ ਇਨਪੁਟ ਤੋਂ ਬਾਅਦ ਦਿੱਤੀ ਗਈ ਹੈ। ਜਿਸ ਤਰੀਕੇ ਦੇ ਨਾਲ ਝੋਟੇ ਦੇ ਪਿਤਾ ਬਹੁਤ ਹੀ ਬੇਬਾਕ ਤਰੀਕੇ ਨਾਲ ਸਰਕਾਰ ਖਿਲਾਫ ਬੋਲ ਰਹੇ ਹਨ ਤੇ ਉਹ ਇਸ ਸਮੇਂ ਪੂਰੀ ਤਰ੍ਹਾਂ ਨਿਸ਼ਾਨੇ ‘ਤੇ ਹਨ। ਹੋ ਸਕਦਾ ਹੈ ਕਿ ਕੋਈ ਸ਼ਰਾਰਤੀ ਅਨਸਰ ਦਾ ਫਾਇਦਾ ਲੈਣ ਲਈ ਪਰਿਵਾਰਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਸੁਰੱਖਿਆ ਦਿੱਤਾ ਜਾਣਾ ਕਾਫੀ ਅਹਿਮ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...