November 1, 2026, 10:26 am
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

Published on

----------- Advertisement -----------

ਚੰਡੀਗੜ੍ਹ, 31 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ ਦਾ ਮੁੱਖ ਉਦੇਸ਼ ਨਸ਼ਿਆਂ ਨਾਲ ਸਬੰਧਤ ਕੇਸਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ, ਅਦਾਲਤਾਂ ‘ਚ ਲੰਬਿਤ ਕੇਸਾਂ ਦੀ ਗਿਣਤੀ ਘਟਾਉਣਾ ਅਤੇ ਨਸ਼ਿਆਂ ਦੇ ਕੋਹੜ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ, “ਪੰਜਾਬ ਨਸ਼ਾ ਤਸਕਰੀ ਅਤੇ ਇਸ ਦੇ ਸੇਵਨ ਦੀ ਗੰਭੀਰ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿੱਚ ਸਾਲਾਨਾ ਲਗਪਗ 20,000 ਐੱਨ.ਡੀ.ਪੀ.ਐੱਸ. ਮਾਮਲੇ ਦਰਜ ਹੁੰਦੇ ਹਨ ਅਤੇ ਕਰੀਬ 27,000 ਗ੍ਰਿਫ਼ਤਾਰੀਆਂ ਹੁੰਦੀਆਂ ਹਨ। ਇਨ੍ਹਾਂ ਵਿੱਚੋਂ ਤਕਰੀਬਨ 12,000 ਕੇਸਾਂ ਦੀ ਸੁਣਵਾਈ ਸੈਸ਼ਨ ਅਦਾਲਤਾਂ ਵੱਲੋਂ ਕੀਤੀ ਜਾਂਦੀ ਹੈ, ਜਦਕਿ ਸਾਲਾਨਾ ਸਿਰਫ਼ 5,700 ਦੇ ਕਰੀਬ ਕੇਸਾਂ ਦਾ ਹੀ ਨਿਪਟਾਰਾ ਹੋ ਪਾਉਂਦਾ ਹੈ। ਜਿਸ ਕਾਰਨ 31 ਅਗਸਤ 2026 ਤੱਕ ਲੰਬਿਤ ਕੇਸਾਂ ਦਾ ਅੰਕੜਾ ਵੱਧ ਕੇ 52,577 ਤੱਕ ਪਹੁੰਚ ਗਿਆ ਹੈ। ਸਿੱਟੇ ਵਜੋਂ ਅਜਿਹੇ ਕੇਸਾਂ ਦੇ ਨਿਪਟਾਰੇ ਲਈ ਔਸਤਨ ਅੱਠ ਸਾਲ ਦਾ ਸਮਾਂ ਲੱਗ ਜਾਂਦਾ ਹੈ।”

ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੇ ਅਗਲੇ ਪੰਜ ਤੋਂ ਸੱਤ ਸਾਲਾਂ ਦੌਰਾਨ ਪੁਰਾਣੇ ਬਕਾਇਆ ਕੇਸਾਂ ਨੂੰ ਨਿਪਟਾਉਣ ਲਈ ਵਾਧੂ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਦੀ ਲੋੜ ਦਾ ਜਾਇਜ਼ਾ ਲਿਆ ਸੀ। ਇਸੇ ਦੇ ਮੱਦੇਨਜ਼ਰ ਕੈਬਨਿਟ ਨੇ ਪਹਿਲੇ ਪੜਾਅ ਤਹਿਤ ਅਜਿਹੀਆਂ 35 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੇ ਨਾਲ ਹੀ 385 ਨਵੀਆਂ ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ 35 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, 315 ਸਹਾਇਕ ਸਟਾਫ਼ ਮੈਂਬਰ ਅਤੇ 35 ਸਹਾਇਕ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੇ ਖ਼ਰਚੇ ਸਮੇਤ ਲਗਪਗ 75 ਕਰੋੜ ਰੁਪਏ ਦੇ ਅੰਦਾਜ਼ਨ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਵੀਆਂ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਤੱਕ ਪਹਿਲਾਂ ਤੋਂ ਮੌਜੂਦ ਨਿਰਧਾਰਿਤ ਅਦਾਲਤਾਂ ਆਪਣਾ ਕੰਮਕਾਜ ਜਾਰੀ ਰੱਖਣਗੀਆਂ।

ਇਹ ਸਮਰਪਿਤ ਅਦਾਲਤਾਂ ਐੱਨ.ਡੀ.ਪੀ.ਐੱਸ. ਕੇਸਾਂ ਦੇ ਜਲਦ ਨਿਪਟਾਰੇ ਵਿੱਚ ਸਹਾਈ ਹੋਣਗੀਆਂ, ਦੇਰੀ ਤੇ ਲੰਬਿਤ ਕੇਸਾਂ ਦੀ ਗਿਣਤੀ ਨੂੰ ਘਟਾਉਣਗੀਆਂ ਅਤੇ ਸਰਕਾਰੀ ਗਵਾਹਾਂ ਦੇ ਸਮੇਂ ਦੇ ਬਿਹਤਰ ਢੰਗ ਨਾਲ ਪ੍ਰਬੰਧਨ ਨੂੰ ਯਕੀਨੀ ਬਣਾਉਣਗੀਆਂ।

ਇਹ ਪਹਿਲਕਦਮੀ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿਰੁੱਧ ਨਿਆਂਇਕ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਤੇ ਸੂਬੇ ਵਿੱਚੋਂ ਨਸ਼ਾ ਤਸਕਰੀ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...