ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਮਲਦੀਪ ਕੌਰ ਵਜੋਂ ਹੋਈ ਹੈ, ਜੋ ਕਰੀਬ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਪਰਤੀ ਸੀ।
ਮਹਿਲਾ ਦੀ ਲਾਸ਼ ਘਰ ਵਿੱਚੋਂ ਬਰਾਮਦ ਹੋਈ। ਉਸ ਦੇ ਸਰੀਰ ‘ਤੇ ਚਾਕੂ ਦੇ ਕਈ ਨਿਸ਼ਾਨ ਮਿਲੇ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਪਤੀ ਰਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਕਤਲ ਪਿੱਛੇ ਅਸਲ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ।












