November 3, 2026, 10:41 pm
----------- Advertisement -----------
HomeNewsBreaking Newsਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ,...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

Published on

----------- Advertisement -----------

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਤਿੰਨ ਮਹੀਨਿਆਂ ਲਈ ਅੱਗੇ ਪਾ ਦਿੱਤੀ ਹੈ। ਅਦਾਲਤ ਨੇ ਖ਼ੁਫ਼ੀਆ ਏਜੰਸੀ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੀ ਸੀਲਬੰਦ ਰਿਪੋਰਟ ਦਾ ਜਾਇਜ਼ਾ ਲੈਣ ਉਪਰੰਤ ਇਹ ਫ਼ੈਸਲਾ ਸੁਣਾਇਆ।

ਖ਼ੁਫ਼ੀਆ ਰਿਪੋਰਟ ਵਿੱਚ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ ਕਿ ਹਵਾਰਾ ਨੂੰ ਪੰਜਾਬ ਤਬਦੀਲ ਕੀਤੇ ਜਾਣ ਨਾਲ ਸੂਬੇ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮਾਹੌਲ ਅਤੇ ਸੁਰੱਖਿਆ ਸਥਿਤੀ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਜਗਤਾਰ ਸਿੰਘ ਹਵਾਰਾ ਸਾਲ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੋਏ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਇਸ ਸਮੇਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ।

IB ਦੀ ਰਿਪੋਰਟ ‘ਚ ਸੁਰੱਖਿਆ ਤੇ ਚੋਣਾਂ ਨੂੰ ਲੈ ਕੇ ਚਿੰਤਾ

ਸੁਪਰੀਮ ਕੋਰਟ ਦੇ ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲ਼ੇ ਦੇ ਬੈਂਚ ਸਾਹਮਣੇ ਅੱਜ ਸੁਣਵਾਈ ਦੌਰਾਨ ਆਈ.ਬੀ. ਦੀ ਰਿਪੋਰਟ ਪੇਸ਼ ਕੀਤੀ ਗਈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਹਵਾਰਾ ਦੇ ਤਬਾਦਲੇ ਦੀ ਸੰਭਾਵਨਾ ਬਾਰੇ ਖ਼ੁਫ਼ੀਆ ਬਿਊਰੋ ਕੋਲੋਂ ਰਿਪੋਰਟ ਤਲਬ ਕੀਤੀ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦੇ ਖ਼ਦਸ਼ੇ ਨੂੰ ਲੈ ਕੇ ਆਪਣੀ ਚਿੰਤਾ ਪ੍ਰਗਟਾ ਚੁੱਕੀ ਸੀ।

ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਬੇਨਤੀ ਕੀਤੀ ਗਈ ਸੀ ਕਿ ਉਸ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਸ਼ਿਫ਼ਟ ਕੀਤਾ ਜਾਵੇ ਤਾਂ ਜੋ ਉਹ ਆਪਣੀ 90 ਸਾਲ ਤੋਂ ਵੱਧ ਉਮਰ ਦੀ ਬਜ਼ੁਰਗ ਮਾਤਾ ਨਾਲ ਮੁਲਾਕਾਤ ਕਰ ਸਕੇ, ਜਿਨ੍ਹਾਂ ਦੀ ਸਿਹਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਈ ਵਧੀਕ ਸਾਲਿਸਟਰ ਜਨਰਲ (ਏ.ਐੱਸ.ਜੀ.) ਐਸ਼ਵਰਿਆ ਭਾਟੀ ਨੇ ਆਈ.ਬੀ. ਰਿਪੋਰਟ ਦਾ ਹਵਾਲਾ ਦਿੰਦਿਆਂ ਕਾਨੂੰਨ-ਵਿਵਸਥਾ ਅਤੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਪੈਣ ਵਾਲੇ ਪ੍ਰਭਾਵ ਦਾ ਜ਼ਿਕਰ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...

ਅਮਰੀਕਾ ’ਚ ਨਗਰ ਕੀਰਤਨ ਦੌਰਾਨ ਫਾਇਰਿੰਗ, 2 ਲੋਕ ਜ਼ਖਮੀ, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੇ ਸਟਰ ਕਾਉਂਟੀ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ...

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ ਲੜਨਗੇ ਚੋਣ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ‘ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ...