ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਦੂਜੇ ਪਾਸੇ, ਮੁਲਾਜ਼ਮਾਂ ਦੇ ਡੀਏ ਅਤੇ ਡੀਆਰ ਦੇ ਬਕਾਏ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੁਰੂ ਕੀਤੀ ਗਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਤਰ੍ਹਾਂ ਇੱਕ ਪਾਸੇ ਸਰਕਾਰ ਵੱਲੋਂ ਡੀਏ ਵਿੱਚ ਵਾਧੇ ਦਾ ਐਲਾਨ ਕੀਤਾ ਗਿਆ ਹੈ, ਜਦਕਿ ਦੂਜੇ ਪਾਸੇ ਪੁਰਾਣੇ ਬਕਾਏ ਦਾ ਮਾਮਲਾ ਮੁੜ ਸੁਪਰੀਮ ਅਦਾਲਤ ਤੱਕ ਪਹੁੰਚ ਗਿਆ ਹੈ। “ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (DA) ‘ਚ 3% ਦਾ ਵਾਧਾ ਕੀਤਾ… ਹੁਣ DA ਵਧ ਕੇ 53% ਹੋ ਗਿਆ ਹੈ, ਜਿਸ ਨਾਲ ਕੁਲ ਮੁਲਾਜ਼ਮਾਂ ਨੂੰ ਸਾਲਾਨਾ ਕਰੀਬ 3988 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ… ਮੁਲਾਜ਼ਮ ਸਾਡੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ, ਹੱਕਾਂ ਅਤੇ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਸਮੂਹ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ…”- ਭਗਵੰਤ ਮਾਨ, ਮੁੱਖ ਮੰਤਰੀ
----------- Advertisement -----------
ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼
Published on
----------- Advertisement -----------












